June 7, 2026, 9:11 am
----------- Advertisement -----------
HomeNewsBreaking Newsਬਟਾਲਾ 'ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

ਬਟਾਲਾ ‘ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

Published on

----------- Advertisement -----------

ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਇਮੀਗ੍ਰੇਸ਼ਨ ਦਫ਼ਤਰ ਅਤੇ ਆਈਲੈਟਸ ਸੈਂਟਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦੋ ਗੱਡੀਆਂ ਬਰਾਮਦ ਹੋਈਆਂ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 18 ਜੁਲਾਈ ਨੂੰ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸਨ। ਹਾਲਾਂਕਿ ਇਸ ਹਮਲੇ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਗੋਲੀ ਲੱਗਣ ਕਾਰਨ ਸ਼ੀਸ਼ੇ ਦੇ ਦਰਵਾਜ਼ੇ ਟੁੱਟ ਗਏ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਸ ਘਟਨਾ ਤੋਂ ਬਾਅਦ ਮਾਮਲਾ ਦਰਜ ਕਰਕੇ ਵੱਖ-ਵੱਖ ਤਰੀਕਿਆਂ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਕਈ ਸੁਰਾਗ ਮਿਲੇ ਹਨ। ਜਿਸ ਕਾਰਨ ਪੁਲਿਸ ਉਕਤ ਹਮਲਾਵਰਾਂ ਤੱਕ ਪਹੁੰਚ ਗਈ। ਸ਼ੂਟਰ ਮਹਿਕਦੀਪ ਸਿੰਘ ਵਾਸੀ ਤਰਨਤਾਰਨ ਨੂੰ ਕਾਬੂ ਕਰ ਲਿਆ ਗਿਆ। ਮਾਮਲੇ ਵਿੱਚ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਲਜ਼ਮ ਮਹਾਕਦੀਪ ਸਿੰਘ ਦੇ ਦੋ ਹੋਰ ਸਾਥੀ ਜਗਦੀਸ਼ ਸਿੰਘ ਅਤੇ ਪਾਰਸ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਗੱਲਬਾਤ ਕਰਦਿਆਂ ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਿਦੇਸ਼ ਵਿੱਚ ਰਹਿੰਦੇ ਇੱਕ ਜਾਣਕਾਰ ਦੋਸਤ ਵੱਲੋਂ 10,000 ਰੁਪਏ ਦਾ ਲਾਲਚ ਦਿੱਤਾ ਸੀ। ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਸ ਮਾਮਲੇ ਵਿੱਚ ਵਿਦੇਸ਼ਾਂ ਤੋਂ ਵੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਫਿਲਹਾਲ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...