August 24, 2026, 11:40 am
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਬਾਈਕ ਸਵਾਰ ਨੌਜਵਾਨ ਨੂੰ ਬੱਸ ਨੇ ਮਾਰੀ ਟੱਕਰ ਮੌਕੇ ’ਤੇ...

ਹੁਸ਼ਿਆਰਪੁਰ ‘ਚ ਬਾਈਕ ਸਵਾਰ ਨੌਜਵਾਨ ਨੂੰ ਬੱਸ ਨੇ ਮਾਰੀ ਟੱਕਰ ਮੌਕੇ ’ਤੇ ਹੋਈ ਮੌਤ, ਬੱਸ ਚਾਲਕ ਮੌਕੇ ਤੋਂ ਫਰਾਰ

Published on

----------- Advertisement -----------

ਅੱਜ ਸਵੇਰੇ 9 ਵਜੇ ਦੇ ਕਰੀਬ ਹੁਸ਼ਿਆਰਪੁਰ ਦੇ ਦਸੂਹਾ ਦੇ ਐਸ.ਡੀ.ਐਮ ਚੌਂਕ ਵਿਖੇ ਇੱਕ ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਬੱਸ ਚਾਲਕ ਬੱਸ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਜਮਸ਼ੇਰ ਸਿੰਘ ਵਾਸੀ ਪਿੰਡ ਬੋਦਲ ਦਸੂਹਾ ਵਿਖੇ ਇੱਕ ਦੁਕਾਨ ’ਤੇ ਕੰਮ ਕਰਦਾ ਹੈ। ਹਰ ਰੋਜ਼ ਦੀ ਤਰ੍ਹਾਂ ਮਨਜੋਤ ਅੱਜ ਸਵੇਰੇ ਬਾਈਕ ‘ਤੇ ਘਰੋਂ ਕੰਮ ਲਈ ਨਿਕਲਿਆ ਸੀ। ਜਦੋਂ ਉਹ ਦਸੂਹਾ ਦੇ ਐਸ.ਡੀ.ਐਮ ਚੌਂਕ ਕੋਲ ਪਹੁੰਚਿਆ ਤਾਂ ਦਸੂਹਾ-ਜਲੰਧਰ ਨੈਸ਼ਨਲ ਹਾਈਵੇ ‘ਤੇ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਉਸ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨਜੋਤ ਸੜਕ ‘ਤੇ ਡਿੱਗ ਗਿਆ।

ਹਾਦਸੇ ‘ਚ ਮਨਜੋਤ ਦੇ ਸਿਰ ਅਤੇ ਨੱਕ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਮਨਜੋਤ ਨੂੰ ਦਸੂਹਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਪਰ ਮਨਜੋਤ ਦੀ ਰਸਤੇ ‘ਚ ਹੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...

ਜਨਮ ਲੈਂਦੇ ਹੀ ਬੱਚੇ ਨੂੰ ਦੇਖ ਕੇ ਹੈਰਾਨ ਰਹਿ ਗਏ ਡਾਕਟਰ, ਚਾਰ ਹੱਥ ਤੇ ਚਾਰ ਪੈਰ; ਛਤਰਪੁਰ ਦਾ ਹੈ ਅਨੋਖਾ ਮਾਮਲਾ

ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਔਰਤ ਨੇ ਅਜਿਹੇ ਬੱਚੇ ਨੂੰ...

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...