September 16, 2026, 7:21 am
----------- Advertisement -----------
HomeNewsLatest Newsਨਵਾਂਸ਼ਹਿਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਤੇ...

ਨਵਾਂਸ਼ਹਿਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪਤੀ ਦੀ ਮੌਤ, ਪਤਨੀ ਤੇ ਧੀ ਜ਼ਖਮੀ

Published on

----------- Advertisement -----------

ਨਵਾਂਸ਼ਹਿਰ ਦੇ ਬੰਗਾ ਦੇ ਪਿੰਡ ਲਾਧਿਆ ਵਿਖੇ ਕਾਰ ਅਤੇ ਬਾਈਕ ਵਿਚਾਲੇ ਹੋਈ ਟੱਕਰ ਕਾਰਨ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ‘ਚ ਬਾਈਕ ਸਵਾਰ ਦੀ ਪਤਨੀ ਅਤੇ ਧੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਕਟਾਰੀਆ ਥਾਣੇ ਦੇ ਏ.ਐਸ.ਆਈ ਨੇ ਦੱਸਿਆ ਕਿ ਕਰੇਟਾ ਕਾਰ ਪਿੰਡ ਲਾਧਿਆ ਤੋਂ ਕੁਰਾਲੀ ਵੱਲ ਜਾ ਰਹੀ ਸੀ। ਕਾਰ ਨੂੰ ਮਨਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕੋਟਲਾ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਚਲਾ ਰਿਹਾ ਸੀ।
ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਸ਼ਹੀਦ ਊਧਮ ਸਿੰਘ ਸਕੂਲ ਦੇ ਪਿੱਛੇ ਵਾਲੀ ਸੜਕ ’ਤੇ ਬਾਈਕ ਨਾਲ ਟਕਰਾ ਗਈ। ਜਿਸ ਕਾਰਨ ਬਾਈਕ ਸਵਾਰ 51 ਸਾਲਾ ਹਰਜਿੰਦਰ ਸਿੰਘ ਵਾਸੀ ਪਿੰਡ ਲਾਧਿਆ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਦਕਿ ਹਾਦਸੇ ਦੌਰਾਨ ਬਾਈਕ ਸਵਾਰ ਦੀ 47 ਸਾਲਾ ਪਤਨੀ ਬਲਵਿੰਦਰ ਕੌਰ ਅਤੇ ਬੇਟੀ ਸਿਮਰਨ ਕੌਰ ਗੰਭੀਰ ਰੂਪ ‘ਚ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਕਾਰ ਅਤੇ ਮੋਟਰਸਾਈਕਲ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...