November 13, 2026, 3:56 pm
----------- Advertisement -----------
HomeNewsLatest Newsਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਕੀਤੀ...

ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ, 22 ਜੁਲਾਈ (ਬਲਜੀਤ ਮਰਵਾਹਾ)- ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ ਮੈਥਿਊ, ਡਾ: ਮਨੋਜ ਪਾਂਡਾ ਅਤੇ ਡਾ: ਸੌਮਿਆਕਾਂਤੀ ਘੋਸ਼ ਤੋਂ ਇਲਾਵਾ ਕਮਿਸ਼ਨ ਦੇ ਸਕੱਤਰ ਰਿਤਵਿਕ ਪਾਂਡੇ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਉਣ ਵਿਚ ਪੰਜਾਬ ਦੇ ਵਡਮੁੱਲੇ ਯੋਗਦਾਨ ਸਦਕਾ ਪੈਦਾਵਾਰ, ਪ੍ਰਾਪਤੀ ਅਤੇ ਆਜ਼ਾਦੀ ਦੀ ਰੱਖਿਆ ਲਈ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਦੁਨੀਆ ਭਰ ਦੇ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ ਅਤੇ ਇਹ ਪੈਕੇਜ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਵਿੱਤ ਕਮਿਸ਼ਨ ਸੂਬਾ ਸਰਕਾਰ ਦੀਆਂ ਹੱਕੀ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰੇਗਾ ਅਤੇ ਪੰਜਾਬ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰੇਗਾ।

ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਫੰਡਾਂ ਵਿੱਚ 75,000 ਕਰੋੜ ਰੁਪਏ ਦੇ ਵਿਕਾਸ ਫੰਡ, ਖੇਤੀਬਾੜੀ ਅਤੇ ਫਸਲੀ ਵਿਭਿੰਨਤਾ ਲਈ 17,950 ਕਰੋੜ ਰੁਪਏ, ਪਰਾਲੀ ਸਾੜਨ ਦੀ ਰੋਕਥਾਮ ਅਤੇ ਬਦਲਵੇਂ ਪ੍ਰਬੰਧਾਂ ਲਈ 5025 ਕਰੋੜ ਰੁਪਏ, ਨਾਰਕੋ-ਅੱਤਵਾਦ ਅਤੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ 8846 ਕਰੋੜ ਰੁਪਏ ਤੋਂ ਇਲਾਵਾ ਉਦਯੋਗ ਨੂੰ ਸੁਰਜੀਤ ਕਰਨ ਲਈ 6000 ਕਰੋੜ ਰੁਪਏ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 9426 ਕਰੋੜ ਰੁਪਏ ਦੇ ਫੰਡ ਸ਼ਹਿਰੀ ਸਥਾਨਕ ਇਕਾਈਆਂ ਲਈ ਅਤੇ 10,000 ਕਰੋੜ ਰੁਪਏ ਦੇ ਫੰਡ ਪੇਂਡੂ ਸਥਾਨਕ ਇਕਾਈਆਂ ਲਈ ਦੇਣ ਦੀ ਵੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਮਿਸ਼ਨ ਦਾ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਪਾਵਨ ਧਰਤੀ ‘ਤੇ ਉੱਤੇ ਪਹੁੰਚਣ ਲਈ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮਿਸਾਲੀ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਖੜਗਭੁਜਾ ਹੋਣ ਦੇ ਨਾਤੇ ਸੂਬੇ ਨੇ ਦੇਸ਼ ਦੇ ਆਜ਼ਾਦੀ ਅੰਦੋਲਨ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਆਜ਼ਾਦੀ ਤੋਂ ਬਾਅਦ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚ ਕੁਸ਼ਲ, ਪਾਰਦਰਸ਼ੀ ਸ਼ਾਸਨ ਅਤੇ ਮਜ਼ਬੂਤ ਆਰਥਿਕ ਵਿਕਾਸ ਲਿਆਉਣ ਦੇ ਉਦੇਸ਼ ਨਾਲ ਡੂੰਘੇ ਸੁਧਾਰਾਂ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਬਹੁਤ ਸਾਰੇ ਲੋਕ-ਪੱਖੀ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਹਤਰ ਸਥਿਰਤਾ ਅਤੇ ਸਵੈ-ਨਿਰਭਰਤਾ ਲਈ ਸਰੋਤਾਂ ਨੂੰ ਜੁਟਾਉਣ ਲਈ ਪੰਜਾਬ ਆਪਣੀ ਪੂਰੀ ਵਾਹ ਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਪਿਛਲੇ ਦੋ ਸਾਲਾਂ ਵਿੱਚ ਸੂਬੇ ਨੇ ਆਪਣੇ ਟੈਕਸ ਮਾਲੀਏ ਦੇ ਪ੍ਰਮੁੱਖ ਵਰਗਾਂ ਵਿੱਚ ਰਾਸ਼ਟਰੀ ਵਿਕਾਸ ਦਰ ਨੂੰ ਪਛਾੜਦੇ ਹੋਏ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਆ 33 ਫੀਸਦੀ ਵਧਿਆ ਹੈ ਅਤੇ ਇਕੱਲੇ ਆਬਕਾਰੀ ਵਿੱਚ 50 ਫੀਸਦੀ ਤੋਂ ਵੱਧ ਦਾ ਇਜ਼ਾਫਾ ਹੋਇਆ ਹੈ। ਇਹ ਮਜ਼ਬੂਤ ਪ੍ਰਸ਼ਾਸਨ ਅਤੇ ਇਮਾਨਦਾਰ ਸ਼ਾਸਨ ਨਾਲ ਸੰਭਵ ਹੋਇਆ ਹੈ ਜੋ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਪ੍ਰਦਾਨ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਖ-ਵੱਖ ਖਰਚਿਆਂ ਦੀ ਵੀ ਸਮੀਖਿਆ ਕਰ ਰਹੀ ਹੈ ਅਤੇ ਗੈਰ-ਉਤਪਾਦਕ ਖਰਚਿਆਂ ਨੂੰ ਤਰਕਸੰਗਤ ਬਣਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੌਰ ਊਰਜਾ ਰਾਹੀਂ ਅਸੀਂ ਲੰਬੇ ਸਮੇਂ ਲਈ ਬਿਜਲੀ ਸਬਸਿਡੀ ਨੂੰ ਤਰਕਸੰਗਤ ਬਣਾਉਣ ਅਤੇ ਸਾਡੇ ਬਿਜਲੀ ਢਾਂਚੇ ਦੀ ਭਰੋਸੇਯੋਗਤਾ ਨੂੰ ਬਿਹਤਰ ਬਣਾਉਣ ਦਾ ਇਰਾਦਾ ਰੱਖਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨਵੀਆਂ ਨਹੀਂ ਹਨ ਅਤੇ ਇਹ ਸਾਨੂੰ ਵਿਰਸੇ ਵਿੱਚ ਮਿਲੀਆਂ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਚੋਣਾਂ ਦੇ ਦਿਨਾਂ ਤੋਂ ਠੀਕ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਗਲਤ ਸਿਆਸੀ ਫੈਸਲਿਆਂ ਕਾਰਨ ਪੈਦਾ ਹੋਈਆਂ ਹਨ। ਭਾਵੇਂ ਮਾਰਚ, 2017 ਵਿੱਚ ਲਿਆ ਗਿਆ ਸੀ.ਸੀ.ਐਲ. ਦਾ 30,584 ਕਰੋੜ ਰੁਪਏ ਦਾ ਕਰਜ਼ਾ ਹੋਵੇ ਜਾਂ 2021 ਦੀਆਂ ਚੋਣਾਂ ਤੋਂ ਠੀਕ ਪਹਿਲਾਂ ਦਿੱਤੀਆਂ ਗਈਆਂ ਵੱਡੀਆਂ-ਵੱਡੀਆਂ ਗੈਰ-ਨਿਸ਼ਾਨਾਬੱਧ ਸਬਸਿਡੀਆਂ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਦਮਾਂ ਦੇ ਮਾੜੇ ਨਤੀਜੇ ਅੱਜ ਵੀ ਮਹਿਸੂਸ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...