ਅੰਮ੍ਰਿਤਸਰ ਪੁਲਿਸ ਵੱਲੋਂ ਲਗਾਤਾਰ ਹੀ ਨਾਕੇ ਬੰਨਿਆ ਕਰਕੇ ਤੇ ਛਾਪੇਮਾਰੀਆਂ ਕਰਕੇ ਵੱਧ ਰਹੇ ਨਸ਼ੇ ਨੂੰ ਰੋਕਣ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਤੇ ਲਗਾਤਾਰ ਹੀ ਨਸ਼ੇ ਦੀਆਂ ਖੇਪਾਂ ਵੀ ਪੁਲਿਸ ਵੱਲੋਂ ਬਰਾਮਦ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਥਾਣਾ ਵੇਰਕਾ ਦੀ ਪੁਲਿਸ ਨੂੰ ਵੀ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਇੱਕ ਨੌਜਵਾਨ ਨੂੰ ਤਿੰਨ ਕਿਲੋ 120 ਗ੍ਰਾਮ ਅਫੀਮ ਸਮੇਤ ਗ੍ਰਫਤਾਰ ਕੀਤਾ। ਅਤੇ ਉਸਦੇ ਕੋਲੋਂ 21,300 ਦੀ ਡੱਰਗ ਮਣੀ ਬਰਾਮਦ ਕੀਤੀ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ੇ ਦੇ ਖਿਲਾਫ ਲਗਾਤਾਰ ਇਹ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਲਗਾਤਾਰ ਮੁਹਿਮ ਵਿੱਡੀ ਹੋਈ ਹੈ ਤੇ ਅੰਮ੍ਰਿਤਸਰ ਥਾਣਾ ਵੇਰਕਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਨੇ ਇੱਕ ਨੌਜਵਾਨ ਨੂੰ ਨਾਕੇਬੰਦੀ ਦੌਰਾਨ ਰੋਕ ਕੇ ਉਸਦੀ ਤਲਾਸ਼ੀ ਲਿਤੀ ਤਾਂ ਉਸਦੇ ਕੋਲੋਂ ਤਿੰਨ ਕਿਲੋ 120 ਗ੍ਰਾਮ ਅਫੀਮ ਬਰਾਮਦ ਹੋਈ ਅਤੇ ਇਸ ਦੇ ਨਾਲ ਹੀ 21300 ਰੁਪਏ ਦੀ ਡਰੱਗ ਮਣੀ ਵੀ ਪੁਲਿਸ ਨੇ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਬੋਲਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਨੌਜਵਾਨ ਦੀ ਪਹਿਚਾਨ ਹਤੇਸ਼ ਮਹਿਰਾ ਉਰਫ ਇਸ਼ੂ ਦੇ ਰੂਪ ਵਿੱਚ ਹੋਈ ਹੈ ਅਤੇ ਇਹ ਆਪਣੇ ਪਿਤਾ ਦੇ ਨਾਲ ਭੁੱਜਿਆ ਵੇਚਣ ਕੰਮ ਕਰਦਾ ਸੀ ਅਤੇ ਲਾਕਡਾਊਨ ਦੇ ਵਿੱਚ ਕੰਮਕਾਰ ਬੰਦ ਹੋਣ ਤੋਂ ਬਾਅਦ ਇਸ ਨੌਜਵਾਨ ਨੇ ਜਲਦੀ ਪੈਸਾ ਕਮਾਉਣ ਦਾ ਇਹ ਤਰੀਕਾ ਅਪਣਾਇਆ ਤੇ ਲੋਕਡਾਊਨ ਤੋਂ ਬਾਅਦ ਹੀ ਅਫੀਮ ਵੇਚਣਾ ਸ਼ੁਰੂ ਕੀਤਾ। ਅਤੇ ਹੁਣ ਪੁਲਿਸ ਨੇ ਇਸ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹ ਤੇ ਪੁਲਿਸ ਦੇ ਹੱਥ ਇੱਕ ਵੱਡੀ ਸਫਲਤਾ ਲੱਗੀ ਹੈ। ਫਿਲਹਾਲ ਪੁਲਿਸ ਨੇ ਕਿਹਾ ਕਿ ਇਸ ਨੌਜਵਾਨ ਦੇ ਉੱਪਰ ਪਹਿਲਾਂ ਕੋਈ ਅਪਰਾਧੀਕ ਮਾਮਲਾ ਦਰਜ ਹੈ। ਅਤੇ ਹੁਣ ਇਸ ਦੇ ਉੱਪਰ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਇਸ ਤੋਂ ਇਨਵੈਸਟੀਗੇਸ਼ਨ ਕਰ ਰਹੀ ਹੈ।
----------- Advertisement -----------
ਅੰਮ੍ਰਿਤਸਰ ਥਾਣਾ ਵੇਰਕਾ ਦੀ ਪੁਲਿਸ ਨੇ 03 ਕਿਲੋ 120 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਰਫ਼ਤਾਰ
Published on
----------- Advertisement -----------












