June 10, 2026, 3:42 pm
----------- Advertisement -----------
HomeNewsBreaking Newsਡਿਪਟੀ ਕਮਿਸ਼ਨਰ ਵੱਲੋਂ ਹੈਜ਼ਾ ਅਤੇ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ 15...

ਡਿਪਟੀ ਕਮਿਸ਼ਨਰ ਵੱਲੋਂ ਹੈਜ਼ਾ ਅਤੇ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ 15 ਰੈਪਿਡ ਰਿਸਪੌਂਸ ਟੀਮਾਂ ਬਣਾਉਣ ਦੇ ਆਦੇਸ਼

Published on

----------- Advertisement -----------

ਐਸ.ਏ.ਐਸ.ਨਗਰ, 22 ਜੁਲਾਈ, 2024: (ਬਲਜੀਤ ਮਰਵਾਹਾ) ਜ਼ਿਲ੍ਹੇ ਵਿੱਚ ਹੈਜ਼ਾ ਅਤੇ ਡਾਇਰੀਆ ਦੇ  ਕੇਸ ਸਾਹਮਣੇ ਆਉਣ ਬਾਅਦ ਮੰਗਲਵਾਰ ਸ਼ਾਮ ਨੂੰ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਕੀਤੀ ਅਤੇ ਸ਼ਹਿਰ ਅਤੇ ਜ਼ਿਲ੍ਹੇ ਵਿੱਚ ਡਾਇਰੀਆ ਅਤੇ ਹੈਜ਼ੇ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।

    ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ 15 ਰੈਪਿਡ ਰਿਸਪਾਂਸ ਮੈਡੀਕਲ ਟੀਮਾਂ (ਹਰੇਕ ਸਬ ਡਿਵੀਜ਼ਨ ਲਈ ਪੰਜ) ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਜੋ ਹਾਟ ਸਪਾਟ ਖੇਤਰਾਂ ਦਾ ਦੌਰਾ ਕਰਨਗੀਆਂ ਤਾਂ ਜੋ ਜ਼ਿਲ੍ਹਾ ਨਿਵਾਸੀਆਂ ਨੂੰ ਸੁਚੇਤ ਕਰਨ ਵਰਗੀਆਂ ਗਤੀਵਿਧੀਆਂ ਅਤੇ ਡੋਰ ਟੂ ਡੋਰ ਸਰਵੇ ਅਤੇ ਸੈਂਪਲਿੰਗ ਬਾਰੇ ਜਾਗਰੂਕ ਕੀਤਾ ਜਾ ਸਕੇ।

     ਡਿਪਟੀ ਕਮਿਸ਼ਨਰ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਹੈਜ਼ਾ ਅਤੇ ਡਾਇਰੀਆ ਦਾ ਕਾਰਨ ਦੂਸ਼ਿਤ ਪਾਣੀ ਬਣਦਾ ਹੈ, ਇਸ ਲਈ ਲੋਕਾਂ ਨੂੰ ਬਾਰਸ਼ ਦੇ ਮੌਸਮ ਚ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਵੱਲ ਧਿਆਨ ਦੇਣ ਲਈ ਵਿਸ਼ੇਸ਼ ਤੌਰ ਤੇ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਨੇ ਇਹ ਜਾਗਰੂਕਤਾ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਕਰਨ ਤੇ ਜ਼ੋਰ ਦਿੱਤਾ।

     ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਜ) ਹਰਮਿੰਦਰ ਸਿੰਘ ਹੁੰਦਲ, ਸਿਵਲ ਸਰਜਨ ਡਾ ਦਵਿੰਦਰ ਕੁਮਾਰ ਪੁਰੀ ਤੇ ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ. ਹਰਮਨ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...