June 17, 2026, 10:50 am
----------- Advertisement -----------
HomeNewsBreaking Newsਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਅੱਜ: ਪੰਜਾਬ...

ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਸੁਣਵਾਈ ਅੱਜ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਹਰਿਆਣਾ ਸਰਕਾਰ ਨੇ ਦਿੱਤੀ ਹੈ ਚੁਣੌਤੀ

Published on

----------- Advertisement -----------

ਚੰਡੀਗੜ੍ਹ, 24 ਜੁਲਾਈ 2024 – ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸਰਕਾਰ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰੇਗੀ। 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਇੱਕ ਹਫ਼ਤੇ ਦੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਉਣ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ।

ਹਾਈ ਕੋਰਟ ਨੇ ਇਹ ਹੁਕਮ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਤੇ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਸ਼ੰਭੂ ਸਰਹੱਦ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਈਆ ਦੀ ਡਿਵੀਜ਼ਨ ਬੈਂਚ ਨੇ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਕੀਤੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾਈ ਹੈ। ਵਾਸੂ ਰੰਜਨ ਨੇ ਕਿਹਾ ਕਿ ਬਹਿਸ ਦੌਰਾਨ ਉਹ ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ਾਂ ਦੀ ਮੰਗ ਵੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਹਰਿਆਣਾ ਸਰਕਾਰ ਵੱਲੋਂ ਚੁਣੌਤੀ ਦਿੱਤੇ ਗਏ ਹਾਈ ਕੋਰਟ ਦੇ ਹੁਕਮਾਂ ਨੂੰ ਮਨਜ਼ੂਰੀ ਦੇ ਕੇ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ ਦੇਵੇਗੀ।

ਪੰਜਾਬ ਦੇ ਕਿਸਾਨ ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਅਜਿਹੇ ‘ਚ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ।

ਕਿਸਾਨਾਂ ਨੇ ਪੰਜਾਬ ਵੱਲ ਸਰਹੱਦ ‘ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ ‘ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...