November 13, 2026, 11:46 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ...

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

Published on

----------- Advertisement -----------
  • ਕਿਸਾਨਾਂ ਨੂੰ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲੇਗੀ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ
  • ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਚੰਡੀਗੜ੍ਹ, 25 ਜੁਲਾਈ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ।

ਇਸ ਸਕੀਮ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ ’ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ।

ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐਮ.ਐਸ.ਐਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ ’ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...