July 4, 2026, 1:36 am
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

ਮੁੱਖ ਮੰਤਰੀ ਮਾਨ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

Published on

----------- Advertisement -----------

ਜਲੰਧਰ, 25 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ ਮਹੱਤਵਪੂਰਨ ਯੋਗਦਾਨ ਦੇ ਬਾਵਜੂਦ ਪੰਜਾਬ ਨੂੰ ਫੰਡ ਨਾ ਦੇਣ ਉਪਰੰਤ ਲਿਆ ਗਿਆ ਹੈ। ਉਨ੍ਹਾਂ ਕੇਂਦਰੀ ਬਜਟ ਨੂੰ ‘ਕੁਰਸੀ ਬਚਾਓ ਬਜਟ’ ਕਰਾਰ ਦਿੰਦਿਆਂ ਕੇਂਦਰ ਸਰਕਾਰ ‘ਤੇ ਗੈਰ-ਭਾਜਪਾ ਸ਼ਾਸਤ ਸੂਬਿਆਂ ਵਿਰੁੱਧ ਸਿਆਸੀ ਖਾਰ ਖਾਣ ਦਾ ਦੋਸ਼ ਲਾਇਆ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਅਤੇ ਵਿੱਤ ਮੰਤਰੀ ਵੱਲੋਂ 80 ਕਰੋੜ ਲੋਕਾਂ ਨੂੰ ਰਾਸ਼ਨ ਦੇਣ ਸਬੰਧੀ ਐਲਾਨ ਵਿੱਚ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਵਿੱਚ 532 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੈ ਅਤੇ ਪੰਜਾਬ ਹਮੇਸ਼ਾ ਦੇਸ਼ ਦੇ ਹਿੱਤਾਂ ਲਈ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਕੇਂਦਰ ਸਰਕਾਰ ਨੇ ਸੜਕਾਂ ਜਾਮ ਕਰ ਕੇ ਸੂਬੇ ‘ਤੇ ਬੋਝ ਪਾਇਆ ਹੈ। ਭਗਵੰਤ ਸਿੰਘ ਮਾਨ ਨੇ ਦੀਨਾਨਗਰ ਅਤੇ ਪਠਾਨਕੋਟ ਹਮਲਿਆਂ ਦੌਰਾਨ ਫੌਜੀ ਬਲ ਭੇਜਣ ਲਈ ਕੇਂਦਰ ਸਰਕਾਰ ਵੱਲੋਂ ਲਗਾਏ 7.5 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਮੁਆਫ਼ ਕਰਨ ਸਬੰਧੀ ਆਪਣੇ ਯਤਨਾਂ ਨੂੰ ਵੀ ਚੇਤੇ ਕੀਤਾ।

ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਆਰਥਿਕ ਤੌਰ ‘ਤੇ ਸਮਰੱਥ ਬਣਾਉਣ ਲਈ ਆਪਣੇ ਵਿੱਤੀ ਸਾਧਨ ਜੁਟਾਏਗੀ। ਉਨ੍ਹਾਂ ਪੰਜਾਬ ਨੂੰ ਵਿਸ਼ੇਸ਼ ਦਰਜਾ ਦੇਣ ਦੀ ਮੰਗ ਕੀਤੀ। ਉਨ੍ਹਾਂ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬ ਦੇ ਯੋਗਦਾਨ ਅਤੇ ਭਾਰਤ ਦੇ ਅੰਨ ਭੰਡਾਰ ਵਿੱਚ ਇਸ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਅਣਗੌਲਿਆਂ ਕੀਤਾ ਗਿਆ ਅਤੇ ਉਨ੍ਹਾਂ ਨੂੰ ਰੋਕਣ ਲਈ ਬੈਰੀਅਰ ਖੜ੍ਹੇ ਕੀਤੇ ਗਏ।

ਮੁੱਖ ਮੰਤਰੀ ਨੇ ਸੂਬੇ ਦੇ 10,000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਅਤੇ ਰੋਜ਼ਾਨਾ ਮਾਮੂਲੀ ਮੁੱਦੇ ਉਠਾਉਣ ਲਈ ਰਾਜਪਾਲ ਦੀ ਆਲੋਚਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਟਕਰਾਅ ਪੈਦਾ ਨਾ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਨਿਯੁਕਤੀ ਸਬੰਧੀ ਫੈਸਲੇ ਨਿਯੁਕਤ ਹੋਏ ਨੁਮਾਇੰਦਿਆਂ ਦੀ ਥਾਂ ਵੋਟਾਂ ਰਾਹੀਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਰਾਜਪਾਲ ਨੂੰ ਅਹੁਦੇ ਦੇ ਸੰਵਿਧਾਨਕ ਪ੍ਰਵਿਰਤੀ ਨੂੰ ਦੇਖਦਿਆਂ ਟਕਰਾਅ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...