August 5, 2026, 11:47 pm
----------- Advertisement -----------
HomeNewsNational-Internationalਅਕਾਲੀ ਦਲ ਦੇ ਚਾਰ ਹੋਰ ਉਮੀਦਵਾਰਾਂ ਦਾ ਐਲਾਨ

ਅਕਾਲੀ ਦਲ ਦੇ ਚਾਰ ਹੋਰ ਉਮੀਦਵਾਰਾਂ ਦਾ ਐਲਾਨ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨੀ ਐਤਵਾਰ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ. ਇਹ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ।ਮਲੇਰਕੋਟਲਾ ਤੋਂ ਨੁਸਰਤ ਅਲੀ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਅਤੇ ਹਰਗੋਬਿੰਦਪੁਰ ਤੋਂ ਰਾਜਨਬੀਰ।

ਪਾਰਟੀ ਨੇ ਮੁਸਲਿਮ ਭਾਈਚਾਰੇ ਸੀਟ ਤੋਂ ਮੁਸਲਿਮ ਚਿਹਰੇ ਨੁਸਰਤ ਅਲੀ ਖਾਨ ਨੂੰ ਮੈਦਾਨ ‘ਚ ਉਤਾਰਿਆ ਹੈ। ਉਨ੍ਹਾਂ ਦਾ ਮੁਕਾਬਲਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਹੋਵੇਗਾ । ਦੱਸ ਦਇਏ ਕਿ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਭਾਜਪਾ ਨਾਲੋਂ ਨਾਤਾ ਤੋੜਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ (ਬੀਐਸਪੀ) ਨਾਲ ਗਠਜੋੜ ਵਿੱਚ ਲੜ ਰਹੀ ਹੈ। ਹੁਣ ਤੱਕ, ਪਾਰਟੀ ਨੇ ਚੋਣਾਂ ਲਈ 88 ਉਮੀਦਵਾਰਾਂ ਦਾ ਐਲਾਨ ਕੀਤਾ ਹੈ।ਪਾਰਟੀ 97 ਸੀਟਾਂ ਤੋਂ ਚੋਣ ਲੜੇਗੀ।ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਲਗਾਤਾਰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ । ਪਾਰਟੀ ਬਾਕੀ ਰਹਿੰਦੇ 9 ਉਮੀਦਵਾਰਾਂ ਦਾ ਵੀ ਜਲਦੀ ਐਲਾਨ ਕਰੇਗੀ।

ਕਾਬਿਲ ਏ ਗੌਰ ਹੈ ਕਿ  ਪੰਜਾਬ ਵਿੱਚ ਸਾਢੇ ਤਿੰਨ ਮਹੀਨਿਆਂ ਬਾਅਦ ਚੋਣਾਂ ਹਨ ।  ਅਕਾਲੀ ਦਲ ਨੇ ਸਭ ਤੋਂ ਅੱਗੇ ਰਹਿੰਦੇ ਹੋਏ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਹੁਣ ਤੱਕ 88 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਾਰਟੀ 117 ‘ਚੋਂ 97 ਸੀਟਾਂ ‘ਤੇ ਚੋਣ ਲੜ ਰਹੀ ਹੈ ਅਤੇ ਉਸ ਦੀ ਸਹਿਯੋਗੀ ਬਸਪਾ 20 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ। ਆਮ ਆਦਮੀ ਪਾਰਟੀ ਨੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਅਤੇ ਹੋਰ ਪਾਰਟੀਆਂ ਨੇ ਇਸ ਦੀ ਸ਼ੁਰੂਆਤ ਨਹੀਂ ਕੀਤੀ ਹੈ।

ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਵਿੱਚ ਕਿਹਾ ਕਿ  ਕੁੱਲ 88  ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰ ਇਕਬਾਲ ਐਸ ਮਾਹਲ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਰਾਜਨਬੀਰ ਸਿੰਘ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...