June 27, 2026, 12:46 am
----------- Advertisement -----------
HomeNewsLatest NewsSGPC ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ...

SGPC ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

Published on

----------- Advertisement -----------

ਗੁਰਦਾਸਪੁਰ, 26 ਜੁਲਾਈ – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ (27 ਜੁਲਾਈ) ਤੇ ਐਤਵਾਰ (28 ਜੁਲਾਈ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਗੁਰਦੁਆਰਾ ਚੋਣ ਹਲਕਿਆਂ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਦੀ ਤਿਆਰੀ ਸਬੰਧੀ ਪ੍ਰੋਗਰਾਮ ਜਾਰੀ ਹੈ ਅਤੇ ਇਸ ਲਈ 31 ਜੁਲਾਈ 2024 ਤੱਕ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਰਿਵਾਈਜਿੰਗ ਅਥਾਰਿਟੀ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਉਹ ਸ਼ਨੀਵਾਰ (27 ਜੁਲਾਈ) ਅਤੇ ਐਤਵਾਰ (28 ਜੁਲਾਈ) ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਤਾਂ ਜੋ ਇਨ੍ਹਾਂ ਕੈਂਪਾਂ ਵਿੱਚ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...