July 4, 2026, 1:38 am
----------- Advertisement -----------
HomeNewsLatest Newsਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 2 ਮੈਂਬਰ 9...

ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 2 ਮੈਂਬਰ 9 ਲਗਜ਼ਰੀ ਗੱਡੀਆਂ ਸਣੇ ਕਾਬੂ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ (ਬਲਜੀਤ ਮਰਵਾਹਾ): ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸਪੈਸ਼ਲ ਸੈੱਲ, ਮੋਹਾਲੀ ਦੀ ਟੀਮ ਵੱਲੋਂ ਇੱਕ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਖਿਲਾਫ ਮੁੱਕਦਮਾ ਨੰਬਰ, 227 ਮਿਤੀ 14.07.2024 ਅ/ਧ 303(2), 317(2), 318(4), 336(2), 336(3), 338, 340(2), 61(2) ਬੀ.ਐਨ.ਐਸ, ਥਾਣਾ ਸੋਹਾਣਾ, ਐਸ.ਏ.ਐਸ. ਨਗਰ ਦਰਜ ਕਰਕੇ 09 ਲਗਜ਼ਰੀ ਕਾਰਾਂ ਬ੍ਰਾਮਦ ਕਰਵਾਉਣ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ।

ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਪਹਿਲਾਂ ਰਮੇਸ਼ ਪੁੱਤਰ ਜਲੇ ਵਾਸੀ ਪਿੰਡ ਸੀਸਰ ਖਾਸ ਜ਼ਿਲ੍ਹਾ ਰੋਹਤਕ ਹਰਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਦੀ ਪੁੱਛਗਿੱਛ ਦੇ ਆਧਾਰ ‘ਤੇ ਅੱਗੇ ਇਸ ਗਿਰੋਹ ਦੇ ਮਾਸਟਰਮਾਈਂਡ ਅਮਿਤ ਪੁੱਤਰ ਕਰਨ ਸਿੰਘ ਵਾਸੀ ਵਾਰਡ ਨੰਬਰ 5 ਨੇੜੇ ਮੇਲਾ ਗਰਾਊਂਡ ਜ਼ਿਲ੍ਹਾ ਰੋਹਤਕ ਹਰਿਆਣਾ ਨੂੰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ, ਜੋ ਵਿਦੇਸ਼ ਭੱਜਣ ਦੀ ਝਾਕ ਵਿੱਚ ਸੀ। ਮੁਕੱਦਮਾ ਦੀ ਮੁੱਢਲੀ ਪੁੱਛਗਿੱਛ ਤੋਂ ਪਾਇਆ ਗਿਆ ਹੈ ਕਿ ਇਹ ਗਿਰੋਹ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚੋ ਐਕਸੀਡੈਂਟਲ ਕਾਰਾਂ (ਟੋਟਲ ਲੋਸ) ਨੂੰ ਖ੍ਰੀਦ ਕਰਕੇ ਉਨ੍ਹਾਂ ਦੇ ਪੇਪਰਾਂ ਨੂੰ ਆਪਣੇ ਪਾਸ ਰੱਖ ਲੈਂਦੇ ਸਨ ਤੇ ਕਾਰਾਂ ਨੂੰ ਡਿਸਮੈਂਟਲ ਕਰ ਦਿੰਦੇ ਸਨ ਤੇ ਫਿਰ ਅੱਗੇ ਉਨ੍ਹਾਂ ਪੇਪਰਾਂ ਮੁਤਾਬਿਕ ਉਸੇ ਮਾਰਕਾ/ਮਾਡਲ/ਰੰਗ ਦੀ ਲਗਜ਼ਰੀ ਕਾਰ ਚੋਰੀ ਕਰਕੇ ਉਨ੍ਹਾਂ ਕਾਰਾਂ ਦੇ ਇੰਜਣ ਅਤੇ ਚਾਸੀ ਨੰਬਰ ਨੂੰ ਟੈਂਪਰ ਕਰਕੇ ਅੱਗੇ ਉੱਤਰ ਪੱਛਮੀ ਰਾਜਾਂ ਵਿੱਚ ਅਤੇ ਨਾਲ ਲੱਗਦੇ ਗੁਆਂਢੀ ਦੇਸ਼ਾਂ ਵਿੱਚ ਸੀਮਾ ਪਾਰ ਕਰਵਾ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰ ਦਿੰਦੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਰੇ ਗਿਰੋਹ ਦਾ ਮੁੱਖ ਸਰਗਨਾ/ਹੈਂਡਲਰ ਖਿਹੇਤੋ ਅਚੋਮੀ ਵਾਸੀ ਦੀਮਾਪੁਰ, ਨਾਗਾਲੈਂਡ ਨਾਮ ਦਾ ਵਿਅਕਤੀ ਹੈ। ਜੋ ਇਹ ਸਾਰੀਆਂ ਚੋਰੀ ਦੀਆਂ ਕਾਰਾਂ ਨੂੰ ਅੱਗੇ ਵੱਖ-ਵੱਖ ਗਾਹਕਾਂ ਨੂੰ ਵੇਚ ਦਿੰਦਾ ਸੀ, ਜੋ ਹੁਣ ਤੱਕ ਦੀ ਤਫ਼ਤੀਸ਼ ਤੋਂ ਇਸ ਗਿਰੋਹ ਵੱਲੋਂ ਕਰੀਬ 400 ਤੋਂ ਉੱਪਰ ਕਾਰਾਂ ਚੋਰੀ ਕਰਕੇ ਇੰਟਰਨੈਂਸ਼ਨਲ ਬਾਰਡਰ ਕਰਾਸ ਕਰਵਾ ਕੇ ਅੱਗੇ ਸਪਲਾਈ ਕਰ ਚੁੱਕੇ ਹਨ ਅਤੇ ਮੁੱਕਦਮਾ ਦੀ ਤਫ਼ਤੀਸ਼ ਅਜੇ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮਾ ਨੰਬਰ : 227 ਮਿਤੀ 14.07.2024 ਅ/ਧ 303(2),317(2),318(4),336(2),336(3),338, 340(2),61(2) ਬੀ.ਐਨ.ਐਸ., ਥਾਣਾ ਸੋਹਾਣਾ, ਐਸ.ਏ.ਐਸ. ਨਗਰ

ਗ੍ਰਿਫ਼ਤਾਰ ਦੋਸ਼ੀ :

  1. ਰਮੇਸ਼ ਪੁੱਤਰ ਜਲੇ ਵਾਸੀ ਪਿੰਡ ਸੀਸਰ ਖਾਸ, ਜ਼ਿਲ੍ਹਾ ਰੋਹਤਕ ਹਰਿਆਣਾ 2. ਅਮਿਤ ਪੁੱਤਰ ਕਰਨ ਸਿੰਘ ਵਾਸੀ ਵਾਰਡ ਨੰਬਰ 5, ਨੇੜੇ ਮੇਲਾ ਗਰਾਊਂਡ, ਜ਼ਿਲ੍ਹਾ ਰੋਹਤਕ, ਹਰਿਆਣਾ

ਬ੍ਰਾਮਦਗੀ : ਕੁੱਲ ਕਾਰਾ 09

  1. ਫਾਰਚਿਊਨਰ ਕਾਰ = 05
  2. ਇੰਨੋਵਾ ਕ੍ਰਿਸਟਾ ਕਾਰ = 02
  3. ਕ੍ਰਰੇਟਾ ਕਾਰ = 01
  4. ਬ੍ਰਰੀਜ਼ਾ ਕਾਰ = 01
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...