October 29, 2026, 1:22 am
----------- Advertisement -----------
HomeNewsLatest Newsਲੁਧਿਆਣਾ 'ਚ ਸਵਿਗੀ ਡਿਲੀਵਰੀ ਬੁਆਏ ਤੋਂ ਲੁੱਟ; ਖੁਦ ਨੂੰ ਪੁਲਿਸ ਮੁਲਾਜ਼ਮ ਦੱਸ...

ਲੁਧਿਆਣਾ ‘ਚ ਸਵਿਗੀ ਡਿਲੀਵਰੀ ਬੁਆਏ ਤੋਂ ਲੁੱਟ; ਖੁਦ ਨੂੰ ਪੁਲਿਸ ਮੁਲਾਜ਼ਮ ਦੱਸ ਲੁੱਟਿਆ ਨਕਦੀ ਤੇ ਮੋਬਾਈਲ

Published on

----------- Advertisement -----------

ਲੁਧਿਆਣਾ ‘ਚ ਕੁਝ ਲੋਕਾਂ ਨੇ ਸਵਿਗੀ ਡਿਲੀਵਰੀ ਬੁਆਏ ਨੂੰ ਲੁੱਟ ਲਿਆ। ਉਹ ਕੈਲਾਸ਼ ਨਗਰ ਰੋਡ ਤੋਂ ਆਰਡਰ ਲੈ ਕੇ ਮਿਲਰ ਗੰਜ ਨੇੜੇ ਸਾਮਾਨ ਦੀ ਡਿਲੀਵਰੀ ਕਰਨ ਜਾ ਰਿਹਾ ਸੀ। ਜਿਸ ਦੌਰਾਨ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪੁਲ ਨੇੜੇ ਉਸ ਨੂੰ ਲੁੱਟ ਲਿਆ।
ਜਾਣਕਾਰੀ ਦਿੰਦਿਆਂ ਸਵਿਗੀ ਡਿਲੀਵਰੀ ਬੁਆਏ ਅੰਕਿਤ ਗੁਪਤਾ ਨੇ ਦੱਸਿਆ ਕਿ ਉਹ 23 ਜੁਲਾਈ ਨੂੰ ਸ਼ਾਮ 5 ਵਜੇ ਆਪਣੀ ਐਕਟਿਵਾ ‘ਤੇ ਸਾਮਾਨ ਦੀ ਡਿਲੀਵਰੀ ਕਰਨ ਜਾ ਰਿਹਾ ਸੀ। ਜਦੋਂ ਉਹ ਕੈਲਾਸ਼ ਨਗਰ ਰੋਡ ਤੋਂ ਸਮਾਨ ਲੈ ਕੇ ਮਿਲਰ ਗੰਜ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਲੋਕੇਸ਼ਨ ਖਤਮ ਹੋ ਗਈ। ਅੰਕਿਤ ਅਨੁਸਾਰ ਜਦੋਂ ਉਸਨੇ ਆਰਡਰ ਦੇਣ ਵਾਲੀ ਔਰਤ ਨੂੰ ਫ਼ੋਨ ਕੀਤਾ ਤਾਂ ਉਸਨੇ ਉਸਨੂੰ ਕਿਹਾ ਕਿ ਉਸਨੂੰ ਬਸਤੀ ਜੋਧੇਵਾਲ ਨੇੜੇ ਆਰਡਰ ਚਾਹੀਦਾ ਹੈ।
ਅੰਕਿਤ ਅਨੁਸਾਰ ਇਸੇ ਦੌਰਾਨ ਦੋ ਲੜਕੇ ਸਪਲੈਂਡਰ ਬਾਈਕ ‘ਤੇ ਆਏ। ਉਨ੍ਹਾਂ ਨੇ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸਿਆ। ਉਨ੍ਹਾਂ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਜੇਬ ਵਿੱਚੋਂ ਮੋਬਾਈਲ ਫ਼ੋਨ ਅਤੇ 2500 ਰੁਪਏ ਦੀ ਨਕਦੀ ਲੁੱਟ ਲਈ।
ਘਟਨਾ ਸਬੰਧੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਧਾਰਾ 304(2),3(5) ਤਹਿਤ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...