August 11, 2026, 9:14 am
----------- Advertisement -----------
HomeNewsLatest News1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 26 ਜੁਲਾਈ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...