July 28, 2026, 12:18 am
----------- Advertisement -----------
HomeNewsLatest Newsਮਾਨਸਾ 'ਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਨਾਲ ਮਾਸੂਮ ਦੀ ਮੌਤ

ਮਾਨਸਾ ‘ਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਨਾਲ ਮਾਸੂਮ ਦੀ ਮੌਤ

Published on

----------- Advertisement -----------

ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਵਿਭਾਗ ਦੀ ਲਾਪ੍ਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਮਾਨਸਾ ਸ਼ਹਿਰ ਦੇ ਡੇਰਾ ਬਾਬਾ ਭਾਈ ਗੁਰਦਾਸ ਨੇੜੇ ਇੱਕ ਪਰਿਵਾਰ ਦੇ 7 ਸਾਲਾ ਬੱਚੇ ਗੁਰਮਨ ਸਿੰਘ ਦੀ ਖੇਡਦੇ ਸਮੇਂ ਬਿਜਲੀ ਦੇ ਖੰਭੇ ਦੀਆਂ ਨੰਗੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਵਿਆਹ ਦੇ 8 ਸਾਲ ਬਾਅਦ ਬੱਚੇ ਦਾ ਜਨਮ ਹੋਇਆ ਸੀ।
ਮੌਕੇ ‘ਤੇ ਪਹੁੰਚੇ ਵਿਧਾਇਕ ਵਿਜੇ ਸਿੰਗਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ | ਜਿਸ ਕਾਰਨ 7 ਸਾਲ ਦੇ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮਾਨਸਾ ਨਗਰ ਕੌਂਸਲ ਵੱਲੋਂ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...