November 13, 2026, 10:01 pm
----------- Advertisement -----------
HomeNewsLatest Newsਲੁਧਿਆਣਾ 'ਚ ਸ਼ਰਾਬ ਦੇ ਠੇਕੇਦਾਰ 'ਤੇ ਹਰਿਆਣਾ ਪੁਲਿਸ ਦਾ ਛਾਪਾ

ਲੁਧਿਆਣਾ ‘ਚ ਸ਼ਰਾਬ ਦੇ ਠੇਕੇਦਾਰ ‘ਤੇ ਹਰਿਆਣਾ ਪੁਲਿਸ ਦਾ ਛਾਪਾ

Published on

----------- Advertisement -----------

ਹਰਿਆਣਾ ਪੁਲਿਸ ਨੇ ਅੱਜ ਪੰਜਾਬ ਦੇ ਲੁਧਿਆਣਾ ਵਿੱਚ ਛਾਪੇਮਾਰੀ ਕੀਤੀ ਹੈ। ਭਾਰਤ ਨਗਰ ਚੌਕ ‘ਤੇ ਸਥਿਤ ਸ਼ਰਾਬ ਦੇ ਠੇਕੇ ‘ਤੇ ਸਵੇਰੇ 11 ਵਜੇ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਨੇ ਦੁਕਾਨ ਵਿੱਚੋਂ ਸ਼ਰਾਬ ਦੇ ਰਿਕਾਰਡ ਦੀ ਤਲਾਸ਼ੀ ਲਈ।

ਪੁਲੀਸ ਕਈ ਸ਼ਰਾਬ ਦੀਆਂ ਪੇਟੀਆਂ ਦੀ ਵੀ ਜਾਂਚ ਕਰ ਰਹੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ‘ਚ ਹਰਿਆਣਾ ਰਾਜ ਦੀ ਸ਼ਰਾਬ ਵੇਚੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਪੁਲੀਸ ਨੇ ਭਾਰਤ ਨਗਰ ਚੌਕ ’ਤੇ ਸਥਿਤ ਰਾਇਲ ਵਾਈਨ ਸ਼ਾਪ ’ਤੇ ਛਾਪਾ ਮਾਰਿਆ।

ਇਸ ਮਾਮਲੇ ਵਿੱਚ ਸ਼ਰਾਬ ਦੇ ਠੇਕੇ ਦੇ ਮੁਲਾਜ਼ਮ ਨੇ ਕਿਹਾ ਕਿ ਇਸ ਛਾਪੇਮਾਰੀ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਛਾਪੇਮਾਰੀ ਦੀ ਸੂਚਨਾ ਮਿਲਦਿਆਂ ਹੀ ਕਈ ਹੋਰ ਸ਼ਰਾਬ ਦੇ ਠੇਕੇਦਾਰ ਉੱਥੋਂ ਖਿਸਕ ਗਏ। ਫਿਲਹਾਲ ਪੂਰੇ ਮਾਮਲੇ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਇਸ ਮਾਮਲੇ ਸਬੰਧੀ ਈਟੀਓ ਸੁਮਿਤ ਥਾਪਰ ਨੇ ਕਿਹਾ ਕਿ ਉਹ ਇੰਸਪੈਕਟਰ ਨੂੰ ਸੂਚਿਤ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...