November 10, 2026, 7:48 am
----------- Advertisement -----------
HomeNewsBreaking Newsਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ...

ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ – (ਬਲਜੀਤ ਮਰਵਾਹਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ‘ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ ‘ਮਾਲਵਾ ਕੈਨਾਲ‘ ਪੁੱਟੀ ਜਾ ਰਹੀ ਹੈ।

ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ, ਜਿਸ ਕਾਰਨ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਤਬਦੀਲ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਕਾਫੀ ਪਹਿਲਾਂ ਇਸ ਪ੍ਰਾਜੈਕਟ ਦਾ ਵਿਚਾਰ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਉਨ੍ਹਾਂ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸ ਦਾ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਅਤੇ ਵਿਸ਼ੇਸ਼ ਤੌਰ ‘ਤੇ ਮਾਲਵਾ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ।

ਪਿਛਲੇ ਹੁਕਮਰਾਨਾਂ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਥ ਦੇ ਨਾਮ ‘ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਜਿਹੇ ਪ੍ਰਾਜੈਕਟਾਂ, ਜਿਨ੍ਹਾਂ ਨਾਲ ਆਮ ਆਦਮੀ ਦੀ ਕਿਸਮਤ ਬਦਲ ਸਕਦੀ ਸੀ, ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕ ਵਿਰੋਧੀ ਪੈਂਤੜੇ ਕਾਰਨ ਇਨ੍ਹਾਂ ਆਗੂਆਂ ਨੂੰ ਵੋਟਰਾਂ ਨੇ ਸਿਰੇ ਤੋਂ ਨਕਾਰ ਦਿੱਤਾ ਅਤੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ।

ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੂਬੇ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ਼ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁਮਨਾਮੀ ‘ਚ ਧੱਕ ਦਿੱਤਾ ਹੈ ਤਾਂ ਬਾਦਲ ਪਰਿਵਾਰ ਇਹ ਮੁੱਦੇ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਇਸ ਪਰਿਵਾਰ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਉਹ ਇਨ੍ਹਾਂ ਦੇ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਵੀ ਨਹੀਂ ਬਖਸ਼ਣਗੇ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ‘ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ ‘ਮਾਲਵਾ ਕੈਨਾਲ‘ ਪੁੱਟੀ ਜਾ ਰਹੀ ਹੈ।

ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ, ਜਿਸ ਕਾਰਨ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਤਬਦੀਲ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਕਾਫੀ ਪਹਿਲਾਂ ਇਸ ਪ੍ਰਾਜੈਕਟ ਦਾ ਵਿਚਾਰ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਉਨ੍ਹਾਂ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸ ਦਾ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਅਤੇ ਵਿਸ਼ੇਸ਼ ਤੌਰ ‘ਤੇ ਮਾਲਵਾ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ।

ਪਿਛਲੇ ਹੁਕਮਰਾਨਾਂ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਥ ਦੇ ਨਾਮ ‘ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਜਿਹੇ ਪ੍ਰਾਜੈਕਟਾਂ, ਜਿਨ੍ਹਾਂ ਨਾਲ ਆਮ ਆਦਮੀ ਦੀ ਕਿਸਮਤ ਬਦਲ ਸਕਦੀ ਸੀ, ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕ ਵਿਰੋਧੀ ਪੈਂਤੜੇ ਕਾਰਨ ਇਨ੍ਹਾਂ ਆਗੂਆਂ ਨੂੰ ਵੋਟਰਾਂ ਨੇ ਸਿਰੇ ਤੋਂ ਨਕਾਰ ਦਿੱਤਾ ਅਤੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ।

ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੂਬੇ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ਼ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁਮਨਾਮੀ ‘ਚ ਧੱਕ ਦਿੱਤਾ ਹੈ ਤਾਂ ਬਾਦਲ ਪਰਿਵਾਰ ਇਹ ਮੁੱਦੇ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਇਸ ਪਰਿਵਾਰ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਉਹ ਇਨ੍ਹਾਂ ਦੇ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਵੀ ਨਹੀਂ ਬਖਸ਼ਣਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...