November 13, 2026, 9:47 pm
----------- Advertisement -----------
HomeNewsLatest Newsਖਰੜ 'ਚ ਨਾਜਾਇਜ਼ ਹਥਿਆਰ ਸਣੇ 2 ਮੁਲਜ਼ਮ ਕਾਬੂ

ਖਰੜ ‘ਚ ਨਾਜਾਇਜ਼ ਹਥਿਆਰ ਸਣੇ 2 ਮੁਲਜ਼ਮ ਕਾਬੂ

Published on

----------- Advertisement -----------

ਮੁਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ। ਇੱਕ ਦੀ ਪਛਾਣ ਅਮਨਦੀਪ ਸਿੰਘ ਵਾਸੀ ਐਸਬੀਪੀ ਸਿਟੀ ਆਫ਼ ਡਰੀਮਜ਼, ਖਰੜ ਵਜੋਂ ਹੋਈ ਹੈ ਅਤੇ ਦੂਜੇ ਦੀ ਪਛਾਣ ਇਸੇ ਸੁਸਾਇਟੀ ਦੇ ਰਹਿਣ ਵਾਲੇ ਰਿਸ਼ਭ ਕੁਮਾਰ ਵਜੋਂ ਹੋਈ ਹੈ। ਪੁਲਸ ਨੇ ਅਮਨਦੀਪ ਦੇ ਕਬਜ਼ੇ ‘ਚੋਂ ਇਕ ਦੇਸੀ ਪਿਸਤੌਲ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਰਿਸ਼ਭ ਕੁਮਾਰ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੁਹਾਲੀ ਦੇ ਸੀਆਈਏ ਸਟਾਫ਼ ਅਧਿਕਾਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਚੰਡੀਗੜ੍ਹ ਯੂਨੀਵਰਸਿਟੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਉਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਵਿਅਕਤੀ ਮਾਰੂਤੀ ਵੈਗਨ ਆਰ ਕਾਰ ਨੰਬਰ ਪੀਬੀ 01 ਸੀ 6208 ਵਿੱਚ ਖਰੜ ਵੱਲ ਆ ਰਿਹਾ ਹੈ। ਜਿਨ੍ਹਾਂ ਕੋਲ ਨਾਜਾਇਜ਼ ਹਥਿਆਰ ਹਨ। ਜਿਸ ਤੋਂ ਬਾਅਦ ਕਾਰ ਨੂੰ ਨਾਕੇ ‘ਤੇ ਰੋਕ ਕੇ ਚੈਕਿੰਗ ਦੌਰਾਨ ਕਾਰ ‘ਚੋਂ ਨਾਜਾਇਜ਼ ਹਥਿਆਰ ਬਰਾਮਦ ਹੋਏ। ਅਮਨਦੀਪ ਸਿੰਘ ਆਪਣਾ ਲਾਇਸੈਂਸ ਨਾ ਦਿਖਾ ਸਕਿਆ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਦੂਜੇ ਮਾਮਲੇ ਵਿੱਚ ਸਪੈਸ਼ਲ ਸੈੱਲ ਦੇ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਸੰਤੇ ਮਾਜਰਾ ਦੇ ਗੁਰਦੁਆਰਾ ਸਾਹਿਬ ਨੇੜੇ ਚੈਕਿੰਗ ਮੁਹਿੰਮ ਚਲਾਈ ਸੀ। ਉਦੋਂ ਸੂਚਨਾ ਮਿਲੀ ਸੀ ਕਿ ਖਰੜ ਸਥਿਤ SBP ਸਿਟੀ ਆਫ ਡਰੀਮਜ਼ ਦੇ ਫਲੈਟ ਵਿੱਚ ਇੱਕ ਵਿਅਕਤੀ ਰਹਿ ਰਿਹਾ ਹੈ। ਉਸ ਕੋਲ ਨਾਜਾਇਜ਼ ਹਥਿਆਰ ਹਨ। ਫਿਰ ਪੁਲੀਸ ਨੇ ਉਕਤ ਫਲੈਟ ’ਤੇ ਛਾਪਾ ਮਾਰ ਕੇ ਮੁਲਜ਼ਮ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...