November 13, 2026, 10:14 pm
----------- Advertisement -----------
HomeNewsLatest Newsਮਦਰ ਡੇਅਰੀ ਦੇ ਆਈਸਕ੍ਰੀਮ ਡਿਸਟ੍ਰੀਬਿਊਟਰ ਦੇ ਤਾਲੇ ਤੋੜ ਚੋਰਾਂ ਨੇ 4 ਲੱਖ...

ਮਦਰ ਡੇਅਰੀ ਦੇ ਆਈਸਕ੍ਰੀਮ ਡਿਸਟ੍ਰੀਬਿਊਟਰ ਦੇ ਤਾਲੇ ਤੋੜ ਚੋਰਾਂ ਨੇ 4 ਲੱਖ ਰੁਪਏ ਦੀ ਨਕਦੀ ਕੀਤੀ ਚੋਰੀ

Published on

----------- Advertisement -----------

ਅੰਮ੍ਰਿਤਸਰ ‘ਚ ਲੁੱਟ-ਖੋਹ ਦੀਆਂ ਘਟਨਾਵਾਂ ਫਿਰ ਤੋਂ ਵਧਣ ਲੱਗੀਆਂ ਹਨ। ਚੋਰਾਂ ਨੂੰ ਪੁਲਿਸ ਦਾ ਕੋਈ ਡਰ ਨਜ਼ਰ ਨਹੀਂ ਆਉਂਦਾ। ਸ਼ਨੀਵਾਰ ਦੇਰ ਰਾਤ ਚੋਰਾਂ ਨੇ ਮਦਰ ਡੇਅਰੀ ਦੇ ਆਈਸਕ੍ਰੀਮ ਡਿਸਟ੍ਰੀਬਿਊਟਰ ਦੇ ਤਾਲੇ ਤੋੜੇ। ਚੋਰਾਂ ਨੇ ਨਾ ਸਿਰਫ 4 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ, ਸਗੋਂ ਕੋਲਡ ਸਟੋਰ ਦਾ ਦਰਵਾਜ਼ਾ ਵੀ ਖੁੱਲ੍ਹਾ ਛੱਡ ਦਿੱਤਾ, ਜਿਸ ਨਾਲ 4 ਲੱਖ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ।

ਮਾਲ ਮੰਡੀ ਸਥਿਤ ਮਦਰ ਡੇਅਰੀ ਦੀ ਡਿਸਟ੍ਰੀਬਿਊਟਰ ਓਮ ਏਜੰਸੀ ਦੇ ਮਾਲਕ ਗੋਵਿੰਦਾ ਰਾਵੜੀ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਵਿੱਚ ਮਦਰ ਡੇਅਰੀ ਆਈਸਕ੍ਰੀਮ ਵੰਡਣ ਦਾ ਕੰਮ ਕਰਦਾ ਹੈ। ਚੋਰ ਸਵੇਰੇ 4 ਵਜੇ ਦੇ ਕਰੀਬ ਘਰ ਅੰਦਰ ਦਾਖਲ ਹੋਏ। ਉਨ੍ਹਾਂ ਪਹਿਲਾਂ ਸਟੋਰ ਰੂਮ ਦੀ ਤਲਾਸ਼ੀ ਲਈ, ਜਿੱਥੇ ਕੁਝ ਨਹੀਂ ਮਿਲਿਆ। ਉੱਥੇ ਆਈਸਕ੍ਰੀਮ ਦੇ ਡੱਬੇ ਰੱਖੇ ਹੋਏ ਸਨ। ਜਦੋਂ ਸਾਰੀ ਜਗ੍ਹਾ ਤਲਾਸ਼ ਕਰਨ ਤੋਂ ਬਾਅਦ ਵੀ ਕੁਝ ਨਾ ਮਿਲਿਆ ਤਾਂ ਉਹ ਸਟੋਰ ਰੂਮ ਤੋਂ ਦਫ਼ਤਰ ਚਲਾ ਗਿਆ। ਜਾਂਦੇ ਸਮੇਂ ਉਹ ਸਟੋਰ ਰੂਮ ਦਾ ਦਰਵਾਜ਼ਾ ਖੁੱਲ੍ਹਾ ਛੱਡ ਗਿਆ, ਜਿਸ ਕਾਰਨ ਉਥੇ ਰੱਖੀ ਕਰੀਬ 4 ਲੱਖ ਰੁਪਏ ਦੀ ਆਈਸਕ੍ਰੀਮ ਪਿਘਲ ਗਈ। ਇਸ ਤੋਂ ਬਾਅਦ ਚੋਰ ਦਫਤਰ ਵੱਲ ਵਧੇ ਅਤੇ ਸ਼ੀਸ਼ੇ ਤੋੜ ਕੇ ਅੰਦਰ ਦਾਖਲ ਹੋ ਗਏ ਅਤੇ ਬੈਗ ਵਿਚ ਰੱਖੇ ਦੋ ਦਿਨਾਂ ਦੀ ਕਮਾਈ ਦੇ 4.29 ਲੱਖ ਰੁਪਏ ਚੋਰੀ ਕਰਕੇ ਲੈ ਗਏ। ਫਿਲਹਾਲ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਵੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਦੱਸਿਆ ਕਿ ਹਾਂ, ਏ.ਡੀ.ਸੀ.ਪੀ ਦਫ਼ਤਰ ਇੱਥੋਂ ਥੋੜੀ ਦੂਰੀ ‘ਤੇ ਹੈ ਪਰ ਚੋਰਾਂ ਨੇ ਰਾਤ ਦੇ ਹਨੇਰੇ ਦਾ ਫਾਇਦਾ ਉਠਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਪਰ ਜਲਦ ਹੀ ਪੁਲਿਸ ਇਨ੍ਹਾਂ ਚੋਰਾਂ ਨੂੰ ਕਾਬੂ ਕਰ ਲਵੇਗੀ |

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...