August 10, 2026, 7:01 pm
----------- Advertisement -----------
HomeNewsBreaking Newsਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ...

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ

Published on

----------- Advertisement -----------

ਚੰਡੀਗੜ੍ਹ, ਜੁਲਾਈ 28- (ਬਲਜੀਤ ਮਰਵਾਹਾ) ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਮੀਡੀਆ ਵਿੱਚ ਆਈਆਂ ਖਬਰਾਂ ਜਿਨ੍ਹਾਂ ਵਿਚ ਫਿਲੋਰ ਦੇ ਪਿੰਡ ਲਸਾੜਾ ਦੇ ਪ੍ਰਾਈਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਹੋਮਵਰਕ ਨਾ ਕਰਨ ਕਰਕੇ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਰੇ ਲਿਖਿਆ ਗਿਆ ਹੈ, ਦਾ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ, ਜਲ਼ੰਧਰ (ਦਿਹਾਤੀ) ਨੂੰ ਪੱਤਰ ਲਿਖ ਕੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ । ਇਸ ਤੋਂ ਇਲਾਵਾ ਪੱਤਰ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ 30 ਜੁਲਾਈ 2024 ਤੱਕ ਦੇਣ ਲਈ ਲਿਖਿਆ ਕਿਹਾ ਗਿਆ ਹੈ।

ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ

ਮੀਡੀਆ ਵਿੱਚ ਦੀਆਂ ਖਬਰਾਂ ਅਨੁਸਾਰ ਫਿਲੌਰ ਦੇ ਨਜ਼ਦੀਕੀ ਪਿੰਡ ਲਸਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਬੱਚਿਆਂ ਵੱਲੋਂ ਹੋਮਵਰਕ ਪੂਰਾ ਨਾ ਕਰਨ ‘ਤੇ ਉਥੋਂ ਦੇ ਅਧਿਆਪਕ ਨੇ ਬੱਚਿਆਂ ਨੂੰ ਥੱਪੜ ਮਾਰੇ ਅਤੇ ਡੰਡਿਆਂ ਨਾਲ ਕੁੱਟਿਆ।  ਇਸ ਘਟਨਾ ਵਿੱਚ 8 ਸਾਲ ਦੇ ਬੱਚੇ ਅਤੇ 10 ਸਾਲ ਦੇ ਬੱਚੇ ਸ਼ਾਮਲ ਹਨ। 

ਚੇਅਰਮੈਨ ਨੇ ਅੱਗੇ ਦੱਸਿਆ ਕਿ ਇਸ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਹੋਈਆਂ ਖਬਰਾਂ ਦੇ ਆਧਾਰ ਤੇ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲਿਆ ਗਿਆ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਨੂੰ ਮਾਮਲੇ ਦੀ ਛਾਣਬੀੜ ਕਰਕੇ ਰਿਪੋਰਟ 30 ਜੁਲਾਈ ਤੱਕ ਪੇਸ਼ ਕਰਨ ਲਈ ਲਿਖਿਆ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਰਿਪੋਰਟ ਪ੍ਰਾਪਤ ਹੋਣ ਤੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...