September 18, 2026, 2:31 pm
----------- Advertisement -----------
HomeNewsBreaking Newsਸੋਕੇ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਤੁਰੰਤ ਕੇਂਦਰ ਨਾਲ ਰਾਬਤਾ...

ਸੋਕੇ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਤੁਰੰਤ ਕੇਂਦਰ ਨਾਲ ਰਾਬਤਾ ਕਰਨ – ਜਥੇਦਾਰ ਵਡਾਲਾ

Published on

----------- Advertisement -----------

ਚੰਡੀਗੜ੍ਹ 29-7-2024 (ਬਲਜੀਤ ਮਰਵਾਹਾ) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੰਜਾਬ ਦੇ ਕਿਸਾਨਾਂ ਦੇ ਤਾਜਾ ਬਣੇ ਹਲਾਤਾਂ ਤੇ ਚਿੰਤਾ ਜਹਿਰ ਕੀਤੀ ਹੈ। ਓਹਨਾ ਕਿਹਾ ਕਿ, ਮੌਸਮ ਵਿੱਚ ਆਈ ਤਬਦੀਲੀ ਕਾਰਨ ਘੱਟ ਹੋਈ ਬਾਰਿਸ਼ ਕਾਰਨ ਮਾਲਵਾ ਖੇਤਰ ਦੇ ਛੇ ਜਿਲੇ ਬੁਰੀ ਤਰਾਂ ਸੋਕੇ ਦੀ ਕਗਾਰ ਵੱਲ ਵਧ ਰਹੇ ਹਨ। ਬਠਿੰਡਾ, ਬਰਨਾਲਾ, ਸੰਗਰੂਰ ਫਰੀਦਕੋਟ ਮੋਗਾ ਅਤੇ ਮਾਨਸਾ ਦੇ ਕਿਸਾਨ ਬੁਰੀ ਤਰਾਂ ਸੋਕੇ ਵਰਗੇ ਬਣੇ ਹਾਲਤਾਂ ਤੋਂ ਪੀੜਤ ਹਨ। ਇਸ ਸਾਲ ਔਸਤਨ ਬਰਸਾਤ ਦੇ ਮੁਕਾਬਲੇ ਪੰਜਾਹ ਫੀਸਦ ਤੋ ਘੱਟ ਬਰਸਾਤ ਹੋਣ ਕਾਰਨ ਝੋਨੇ ਹੇਠ ਰਕਬਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਇਸ ਦੇ ਨਾਲ ਜਥੇਦਾਰ ਵਡਾਲਾ ਨੇ ਕਿਹਾ ਕਿ ਪੰਜਾਬ ਅੰਦਰ ਇਸ ਵਾਰ ਕਰੀਬ 45 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਹੈ। ਜਿਸ ਦੀ ਸਿੰਚਾਈ ਲਈ ਪਾਣੀ ਦੀ ਵਧੇਰੇ ਲੋੜ ਰਹਿੰਦੀ ਹੈ ਪਰ ਬਾਰਿਸ਼ ਘੱਟ ਪੈਣ ਦੇ ਚਲਦੇ ਕਿਸਾਨਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਪਾਵਰਕੌਮ ਤੋਂ ਇਸ ਵੇਲੇ ਸੂਬੇ ਅੰਦਰ ਬਿਜਲੀ ਦੀ ਮੰਗ ਦੇ ਵੇਰਵੇ ਦੱਸਦਿਆਂ ਓਹਨਾ ਕਿਹਾ ਕਿ ਇਸ ਵਾਰ ਬਿਜਲੀ ਦੀ ਮੰਗ 16000 ਮੈਗਾਵਾਟ ਤੱਕ ਜਾ ਚੁੱਕੀ ਹੈ। ਪੇਂਡੂ ਹਲਕਿਆਂ ਵਿੱਚ ਲਗਾਤਾਰ ਇਸ ਦੀ ਮੰਗ ਪੂਰੀ ਕਰਨ ਨੂੰ ਲੈਕੇ ਹਾਹਾਕਾਰ ਮਚੀ ਹੋਈ ਹੈ ਤੇ ਕਿਸਾਨ ਸੜਕਾਂ ਤੇ ਆਉਣ ਲਈ ਮਜਬੂਰ ਹਨ।

ਓਹਨਾ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਤੋ ਤੁਰੰਤ ਪ੍ਰਭਾਵ ਨਾਲ ਇਸ ਸੰਕਟ ਨਾਲ ਨਜਿੱਠਣ ਲਈ ਰੋਜਾਨਾਂ ਨਿਰਵਿਘਨ ਘੱਟੋ-ਘੱਟ 8 ਘੰਟੇ ਬਿਜਲੀ ਅਤੇ ਟੇਲਾਂ ਤੱਕ ਵੱਧ ਤੋਂ ਵੱਧ ਪਾਣੀ ਪਹੁੰਚਾਉਣ ਦੀ ਅਪੀਲ ਕੀਤੀ । ਇਸ ਦੇ ਨਾਲ ਹੀ ਮੁੱਖ ਮੰਤਰੀ ਨੂੰ ਕਿਹਾ ਕਿ ਪੰਜਾਬ ਦੇ ਤਾਜਾ ਹਲਾਤਾਂ ਲਈ ਓਹ ਖੁੱਦ ਪ੍ਰਬੰਧ ਕਰਨ ਜਾਂ ਕੇਂਦਰ ਤੋ ਮੁਆਵਜੇ ਦੀ ਮੰਗ ਕਰਨ ਤਾਂ ਜੋ ਕਿਸਾਨਾਂ ਤੇ ਮਹਿੰਗੇ ਡੀਜ਼ਲ ਦੀ ਪੈ ਰਹੀ ਮਾਰ ਦੀ ਭਰਪਾਈ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...