November 13, 2026, 10:12 pm
----------- Advertisement -----------
HomeNewsLatest Newsਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਸੁਧਾਰ ਘਰ (ਜੇਲ੍ਹ)ਸ੍ਰੀ ਮੁਕਤਸਰ ਸਾਹਿਬ ਵਿਖੇ...

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਸੁਧਾਰ ਘਰ (ਜੇਲ੍ਹ)ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਅਤੇ ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ ਆਈ.ਜੀ.ਪੀ ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਿਲ੍ਹੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ । ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਵੱਲੋ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਗਸ਼ਤ/ਚੈਕਿੰਗ ਕੀਤੀ ਜਾ ਰਹੀ ਹੈ।
ਇਸੇ ਤਹਿਤ ਹੀ ਅੱਜ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਮਨਮੀਤ ਸਿੰਘ ਢਿੱਲੋਂ ਐਸ.ਪੀ. (ਡੀ), ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਜਸਪਾਲ ਸਿੰਘ ਡੀ.ਐਸ.ਪੀ (ਡੀ),ਈਸ਼ਾਨ ਸਿੰਗਲਾ ਡੀ.ਐਸ.ਪੀ(ਐਨ.ਡੀ.ਪੀ.ਐਸ), ਮੁੱਖ ਅਫਸਰਾਨ ਥਾਣਾ ਤੋਂ ਇਲਾਵਾ 150 ਦੇ ਕਰੀਬ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਰੂਣ ਕੁਮਾਰ ਸੁਪਰਡੈਂਟ ਜੇਲ ਨਾਲ ਮਿਲ ਕੇ ਅਚਣਚੇਤ ਜੇਲ ਅੰਦਰ ਚੈਕਿੰਗ ਕੀਤੀ ਗਈ । ਇਹ ਚੈਕਿੰਗ ਕ੍ਰੀਬ 02 ਘੰਟੇ ਤੱਕ ਚਲਾਈ ਗਈ।
ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਅੰਦਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਜਿਲ੍ਹਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਜੇਲ੍ਹ ਅੰਦਰ ਸਰਚ ਅਭਿਆਨ ਚਲਾਇਆ ਗਿਆ। ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਸਾਰੀਆਂ ਬੈਰਕਾਂ, ਜੇਲ ਦੇ ਅੰਦਰ ਆਉਣ ਅਤੇ ਬਾਹਰ ਜਾਣ ਵਾਲੇ ਰਸਤਿਆਂ, ਕੈਦੀਆਂ ਅਤੇ ਹਵਾਲਾਤੀਆਂ ਦੀ ਚੰਗੀ ਤਰਾਂ ਸਰਚ ਕੀਤੀ ਗਈ। ਇਸ ਦੇ ਨਾਲ ਹੀ ਜੇਲ ਦੇ ਅੰਦਰ ਅਤੇ ਬਾਹਰ ਦੀਆਂ ਕੰਧਾਂ ਦੇ ਨਾਲ ਲੱਗਦੀਆਂ ਥਾਵਾਂ ਤੇ ਸਰਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਰਚ ਆਪਰੇਸ਼ਨ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਜੇਲ ਅੰਦਰ ਗੈਂਗਸਟਰਾਂ ਦੇ ਨੈਟਵਰਕ ਨੂੰ ਤੋੜਨਾ ਹੈ ਅਤੇ ਉਹਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅੱਗੇ ਵੀ ਇਹ ਚੈਕਿੰਗ ਇਸੇ ਤਰ੍ਹਾਂ ਚਲਦੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...