July 4, 2026, 4:05 am
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ...

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਕੀਤਾ ਗਿਆ ਉਦਘਾਟਨ

Published on

----------- Advertisement -----------

ਦੀਨਾਨਗਰ, 29 ਜੁਲਾਈ (ਬਲਜੀਤ ਮਰਵਾਹਾ): ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ।

ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬ੍ਰਿਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ਵਿੱਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ ਅਤੇ ਇਸ ਉਤੇ ਪੂਰਾ ਪੈਸਾ ਪੰਜਾਬ ਸਰਕਾਰ ਵੱਲੋਂ ਖਰਚਿਆ ਗਿਆ ਹੈ। ਇਹ 7.30 ਮੀਟਰ ਲੰਮਾ ਤੇ 10.5 ਮੀਟਰ ਚੌੜਾ ਪ੍ਰਾਜੈਕਟ 2019 ਵਿੱਚ ਸ਼ੁਰੂ ਹੋਇਆ ਸੀ ਅਤੇ ਸਮੇਂ ਸਿਰ ਮੁਕੰਮਲ ਹੋਇਆ ਹੈ।

ਇਸ ਰੇਲਵੇ ਓਵਰ ਬ੍ਰਿਜ ਦੇ ਦੋਵੇਂ ਪਾਸੇ 0.75 ਮੀਟਰ ਚੌੜਾ ਫੁੱਟਪਾਥ ਉਸਾਰਿਆ ਗਿਆ ਹੈ ਅਤੇ ਦੋਵੇਂ ਪਾਸਿਆਂ ਉਤੇ ਸਰਵਿਸ ਰੋਡ ਤੇ ਹਾਈਵੇਅ ਲਾਈਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਬ੍ਰਿਜ ਦੇ ਹੇਠਾਂ ਪੇਵਰ ਟਾਈਲਾਂ ਨਾਲ ਢੁਕਵੀਂ ਪਾਰਕਿੰਗ ਬਣਾਈ ਗਈ ਹੈ। ਸ਼ਹਿਰ ਵਾਸੀਆਂ ਲਈ ਇਹ ਪ੍ਰਾਜੈਕਟ ਬਹੁਤ ਅਹਿਮ ਹੈ ਅਤੇ ਇਹ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਇਸ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨਾਲ ਅੰਮ੍ਰਿਤਸਰ-ਪਠਾਨਕੋਟ ਰੇਲਵੇ ਲਾਈਨ ਉਤੇ ਸੀ-60 ਲੈਵਲ ਕਰਾਸਿੰਗ ਖ਼ਤਮ ਹੋ ਜਾਵੇਗੀ। ਇਸ ਨਾਲ ਸਰਹੱਦੀ ਪਿੰਡਾਂ ਤੋਂ ਦੀਨਾਨਗਰ ਸ਼ਹਿਰ ਆਉਣ ਵਾਲਿਆਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਇਹ ਫੌਜ ਦੀ ਗਤੀਵਿਧੀ ਲਈ ਵੀ ਰਣਨੀਤਿਕ ਰੂਟ ਬਣੇਗਾ, ਜਿਸ ਨਾਲ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸੌਖ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...