November 14, 2026, 10:42 pm
----------- Advertisement -----------
HomeNewsLatest Newsਮਾਨਸਾ 'ਚ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਕੀਤੇ...

ਮਾਨਸਾ ‘ਚ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਕੀਤੇ ਜ਼ਬਤ : ਗੁਰਮੀਤ ਸਿੰਘ ਖੁੱਡੀਆਂ

Published on

----------- Advertisement -----------

ਚੰਡੀਗੜ੍ਹ, 29 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਦੀ ਅਗਵਾਈ ਹੇਠ ਟੀਮ ਨੇ ਮੈਸਰਜ਼ ਦੰਦੀਵਾਲ ਬੀਜ ਭੰਡਾਰ, ਝੰਡੂਕੇ ਵਿਖੇ ਛਾਪਾ ਮਾਰ ਕੇ 6 ਲੱਖ ਰੁਪਏ ਦੀ ਕੀਮਤ ਦੇ ਕੁੱਲ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ ਹਨ। ਦੱਸਣਯੋਗ ਹੈ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਕ੍ਰੌਪ ਸਾਇੰਸ, ਮਾਰਸ਼ ਫਰਟੀਚੈਮ ਲਿਮਟਿਡ (ਮਾਰਕੀਟਿੰਗ) ਅਤੇ ਮਾਡਰਨ ਕ੍ਰੌਪ ਸਾਇੰਸ, ਕੈਨੇਸੀਆ ਕ੍ਰੌਪ ਕੈਮੀਕਲ ਪ੍ਰਾਈਵੇਟ ਲਿਮਟਿਡ ਅਤੇ ਕ੍ਰੋਪਵੈਲ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦਾ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੀਟਨਾਸ਼ਕ ਐਕਟ 1968 ਅਤੇ ਨਿਯਮ 1971 ਦੇ ਤਹਿਤ ਵੱਖ-ਵੱਖ ਕੀਟਨਾਸ਼ਕਾਂ ਦੇ ਕੁੱਲ 6 ਨਮੂਨੇ ਵੀ ਲਏ ਗਏ ਹਨ ਅਤੇ ਵਿਭਾਗ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਾਲ ਹੀ ਵਿੱਚ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਗ਼ੈਰ-ਮਿਆਰੀ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ ਕੀਟਨਾਸ਼ਕਾਂ ਦੇ 4500 ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ 1009 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 18 ਗੈਰ-ਕਾਨੂੰਨੀ (ਮਿਸਬ੍ਰਾਂਡਿਡ) ਪਾਏ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਲਗਾਤਾਰ ਕੀਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ ਨੇ 18 ਜੁਲਾਈ, 2024 ਨੂੰ ਬਠਿੰਡਾ ਤੋਂ 1200 ਲੀਟਰ ਕੀਟਨਾਸ਼ਕ ਜ਼ਬਤ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚਆਰ), ਕੈਥਲ ਦੁਆਰਾ ਤਿਆਰ ਕੀਤਾ ਗਿਆ ਸੀ, ਜਿਸ ਨੂੰ ਸੂਬੇ ਵਿੱਚ ਕੀਟਨਾਸ਼ਕਾਂ ਦੀ ਵਿਕਰੀ ਸਬੰਧੀ ਢੁਕਵਾਂ ਲਾਇਸੰਸ ਪ੍ਰਾਪਤ ਕੀਤੇ ਬਿਨਾਂ ਹੀ ਬਠਿੰਡਾ ਦੇ ਇੱਕ ਪਿੰਡ ਵਿੱਚ ਡਿਲਿਵਰ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਨੂੰ ਘਟੀਆ ਦਰਜੇ ਦੀਆਂ/ਨਕਲੀ ਖਾਦਾਂ ਜਾਂ ਕਿਸੇ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਪਹਿਲ ਦੇ ਆਧਾਰ ‘ਤੇ ਬਣਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...