June 6, 2026, 11:40 pm
----------- Advertisement -----------
HomeNewsLatest Newsਪੰਜਾਬ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 319.29...

ਪੰਜਾਬ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 319.29 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Published on

----------- Advertisement -----------

ਚੰਡੀਗੜ੍ਹ : – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 3 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 319.29 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1221 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2960 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2247 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1264 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2832 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 18000 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,390 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 85 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...