July 23, 2026, 9:18 pm
----------- Advertisement -----------
HomeNewsBreaking Newsਵਾਇਨਾਡ 'ਚ ਜ਼ਮੀਨ ਖਿਸਕਣ ਨਾਲ 24 ਲੋਕਾਂ ਦੀ ਮੌਤ; PM ਮੋਦੀ ਵੱਲੋਂ...

ਵਾਇਨਾਡ ‘ਚ ਜ਼ਮੀਨ ਖਿਸਕਣ ਨਾਲ 24 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ

Published on

----------- Advertisement -----------

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਕਾਰਨ ਦੇਰ ਰਾਤ 4 ਵੱਖ-ਵੱਖ ਥਾਵਾਂ ‘ਤੇ ਜ਼ਮੀਨ ਖਿਸਕ ਗਈ। ਇਸ ਵਿੱਚ 4 ਪਿੰਡ ਵਹਿ ਗਏ। ਮਕਾਨ, ਪੁਲ, ਸੜਕਾਂ ਅਤੇ ਵਾਹਨ ਵੀ ਵਹਿ ਗਏ। ਹੁਣ ਤੱਕ 24 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸੈਂਕੜੇ ਲੋਕ ਲਾਪਤਾ ਦੱਸੇ ਜਾ ਰਹੇ ਹਨ। ਘਟਨਾ ਦੇਰ ਰਾਤ 2 ਅਤੇ 4 ਵਜੇ ਵਾਪਰੀ।
ਕੇਰਲ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਅਨੁਸਾਰ, ਫਾਇਰ ਫਾਈਟਰਜ਼ ਅਤੇ ਐਨਡੀਆਰਐਫ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ ਅਤੇ ਵੀਡੀਓਜ਼ ‘ਚ ਕਈ ਘਰ ਅਤੇ ਵਾਹਨ ਵੀ ਇਸ ਦੀ ਲਪੇਟ ‘ਚ ਆ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲ ਦੇ ਵਾਇਨਾਡ ਜ਼ਿਲੇ ‘ਚ ਜ਼ਮੀਨ ਖਿਸਕਣ ਨਾਲ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੂੰ ਸੰਕਟ ਨਾਲ ਨਜਿੱਠਣ ਲਈ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਨਾਲ ਹੀ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਕੰਨੂਰ ਤੋਂ ਫੌਜ ਦੇ 225 ਜਵਾਨਾਂ ਨੂੰ ਵਾਇਨਾਡ ਭੇਜਿਆ ਗਿਆ ਹੈ। ਇਸ ਵਿੱਚ ਮੈਡੀਕਲ ਟੀਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਹਵਾਈ ਸੈਨਾ ਦੇ ਦੋ ਹੈਲੀਕਾਪਟਰ ਵੀ ਬਚਾਅ ਕਾਰਜ ਵਿਚ ਲੱਗੇ ਹੋਏ ਹਨ। ਵਾਇਨਾਡ ਤੋਂ ਇਲਾਵਾ, ਮੌਸਮ ਵਿਭਾਗ ਨੇ ਅੱਜ ਕੋਝੀਕੋਡ, ਮਲਪੁਰਮ ਅਤੇ ਕਾਸਰਗੋਡ ਵਿੱਚ ਵੀ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਭਾਵ ਅੱਜ ਵੀ ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਾਇਨਾਡ ਹਾਦਸੇ ਦੇ ਬਚਾਅ ਕਾਰਜ ‘ਚ ਦਿੱਕਤ ਆ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...