August 2, 2026, 9:53 pm
----------- Advertisement -----------
HomeNewsLatest Newsਪੰਜਾਬ ਦੇ ਐਨ.ਆਰ.ਆਈ ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ...

ਪੰਜਾਬ ਦੇ ਐਨ.ਆਰ.ਆਈ ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ ਦਰਜ

Published on

----------- Advertisement -----------

ਚੰਡੀਗੜ੍ਹ, 30 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨ.ਆਰ.ਆਈ. ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਸਟੇਸ਼ਨ ਐਨ.ਆਰ.ਆਈ. ਨਾਲ ਰਾਬਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ।

ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਜ਼ੀਰੋ ਐਫ.ਆਰ.ਆਈ. ਕਰਨ ਕਰਨ ਲਈ ਚਿੱਠੀ ਲਿਖੀ ਸੀ ਅਤੇ ਉਕਤ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਦੀ ਪਹਿਚਾਣ ਕਰਨ ਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ, ‘’ਮੈਂ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਦਿੱਲੀ ਅਤੇ ਪੰਜਾਬ ਵਿਚਕਾਰ ਸਫਰ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।’’

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੁਖਵਿੰਦਰ ਕੌਰ ਜੋ ਕਿ ਵਿਦੇਸ਼ ਤੋਂ ਪਰਤੇ ਸਨ, ਦੇ ਪਤੀ ਬੂਟਾ ਸਿੰਘ ਉਨ੍ਹਾਂ ਨੂੰ ਲੈਣ ਲਈ ਦਿੱਲੀ ਗਏ ਸਨ। ਇਸ ਦੌਰਾਨ ਰਸਤੇ ਵਿੱਚ ਉਨ੍ਹਾਂ ‘ਤੇ ਹਮਲਾ ਹੋਇਆ ਸੀ। ਇਸ ਵਾਰਦਾਤ ਦੌਰਾਨ ਡਰਾਈਵਰ ਦੀ ਫੁਰਤੀ ਨੇ ਸਬੰਧਤਾਂ ਨੂੰ ਵੱਡੇ ਜਾਨੀ ਨੁਕਸਾਨ ਤੋਂ ਬਚਾਇਆ ਲਿਆ ਸੀ।

ਵਰਣਨਯੋਗ ਹੈ ਕਿ ਇਸ ਘਟਨਾ ਦੌਰਾਨ ਐਨ.ਆਰ.ਆਈ. ਪਰਿਵਾਰ ਨੂੰ ਬਚਾਉਣ ਵਾਲੇ ਡਰਾਈਵਰ ਨੂੰ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ 1 ਲੱਖ ਰੁਪਏ ਦਾ ਇਨਾਮ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਵੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...