September 12, 2026, 1:20 pm
----------- Advertisement -----------
HomeNewsBreaking News10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 30 ਜੁਲਾਈ, 2024: (ਬਲਜੀਤ ਮਰਵਾਹਾ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਹੋਟਲ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਕਲਰਕ ਨੇ ਉਸ ਕੋਲੋਂ 33,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...