November 13, 2026, 9:47 pm
----------- Advertisement -----------
HomeNewsLatest News15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ...

15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ; ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ

Published on

----------- Advertisement -----------

ਫਾਜ਼ਿਲਕਾ 30 ਜੁਲਾਈ: 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਵਸ ਸਮਾਗਮ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੁੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਦੇ ਪ੍ਰਬੰਧਾਂ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰਾਂ ਦੀ ਟ੍ਰੈਫਿਕ ਦੀ ਸਮੱਸਿਆ ਨਾ ਆਵੇ । ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਮੌਕੇ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿੱਚ ਪੰਚਾਇਤ, ਸਿੱਖਿਆ, ਸਿਹਤ, ਪੀ.ਡਬਲਯੂ.ਡੀ., ਜ਼ਿਲ੍ਹਾ ਮੰਡੀ ਬੋਰਡ, ਨਗਰ ਕੌਂਸਲ, ਜ਼ਿਲ੍ਹਾ ਪ੍ਰੋਗਰਾਮ, ਆਰ.ਟੀ.ਏ, ਵਾਟਰ ਸਪਲਾਈ ਅਤੇ ਖ਼ੁਰਾਕ ਸਪਲਾਈ ਵਿਭਾਗ ਆਦਿ ਸ਼ਾਮਲ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਤਾਂ ਜੋ ਕਿਸੇ ਵੀ ਪੱਧਰ *ਤੇ ਅਣਗਹਿਲੀ ਦੀ ਸੰਭਾਵਨਾ ਨਾ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...