September 15, 2026, 6:28 pm
----------- Advertisement -----------
HomeNewsBreaking Newsਵਾਇਨਾਡ 'ਚ ਲੈਂਡਸਲਾਈਡ ਦੌਰਾਨ 93 ਮੌਤਾਂ, 400 ਲਾਪਤਾ

ਵਾਇਨਾਡ ‘ਚ ਲੈਂਡਸਲਾਈਡ ਦੌਰਾਨ 93 ਮੌਤਾਂ, 400 ਲਾਪਤਾ

Published on

----------- Advertisement -----------

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਕਾਰਨ ਸੋਮਵਾਰ ਦੇਰ ਰਾਤ 4 ਵੱਖ-ਵੱਖ ਥਾਵਾਂ ‘ਤੇ ਜ਼ਮੀਨ ਖਿਸਕ ਗਈ। ਤੜਕੇ 2 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਹੋਏ ਜ਼ਮੀਨ ਖਿਸਕਣ ਕਾਰਨ ਚਾਰ ਪਿੰਡ ਵਹਿ ਗਏ। ਮੁੰਡਕਈ, ਚੂਰਲਮਾਲਾ, ਅੱਟਾਮਾਲਾ ਅਤੇ ਨੂਲਪੁਝਾ ਵਿੱਚ ਮਕਾਨ, ਪੁਲ, ਸੜਕਾਂ ਅਤੇ ਵਾਹਨ ਵੀ ਵਹਿ ਗਏ।

ਹੁਣ ਤੱਕ 93 ਲੋਕਾਂ ਦੀ ਮੌਤ ਹੋ ਚੁੱਕੀ ਹੈ। 116 ਹਸਪਤਾਲ ਵਿੱਚ ਹਨ, ਜਦੋਂ ਕਿ 400 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਘਟਨਾ ਦੇਰ ਰਾਤ 2 ਵਜੇ ਦੀ ਹੈ। SDRF ਅਤੇ NDRF ਦੀਆਂ ਟੀਮਾਂ ਬਚਾਅ ਲਈ ਮੌਕੇ ‘ਤੇ ਮੌਜੂਦ ਹਨ।

ਦੱਸ ਦਈਏ ਕੰਨੂਰ ਤੋਂ ਫੌਜ ਦੇ 225 ਜਵਾਨਾਂ ਨੂੰ ਵਾਇਨਾਡ ਭੇਜਿਆ ਗਿਆ ਹੈ। ਬਚਾਅ ਲਈ ਹਵਾਈ ਸੈਨਾ ਦੇ ਦੋ ਹੈਲੀਕਾਪਟਰ ਵੀ ਭੇਜੇ ਗਏ ਸਨ, ਪਰ ਮੀਂਹ ਕਾਰਨ ਉਨ੍ਹਾਂ ਨੂੰ ਕੋਝੀਕੋਡ ਪਰਤਣਾ ਪਿਆ।

ਫੌਜ ਦੀ ਵਿਸ਼ੇਸ਼ ਡੌਗ ਯੂਨਿਟ ਦੇ ਸਿਖਲਾਈ ਪ੍ਰਾਪਤ ਕੁੱਤੇ, ਜਿਨ੍ਹਾਂ ਵਿੱਚ ਬੈਲਜੀਅਨ ਮੈਲੀਨੋਇਸ, ਲੈਬਰਾਡੋਰ ਅਤੇ ਜਰਮਨ ਸ਼ੈਫਰਡ ਵਰਗੀਆਂ ਨਸਲਾਂ ਸ਼ਾਮਲ ਹਨ, ਨੂੰ ਵਾਇਨਾਡ ਵਿੱਚ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਮੇਪਾਡੀ ਵਿੱਚ ਭੇਜਿਆ ਗਿਆ ਹੈ।

ਦੱਸ ਦਈਏ ਕਿ ਕੇਰਲ ਸਰਕਾਰ ਨੇ ਇਸ ਹਾਦਸੇ ਤੋਂ ਬਾਅਦ ਸੂਬੇ ਵਿੱਚ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।

5 ਸਾਲ ਪਹਿਲਾਂ ਵਾਇਨਾਡ ਦੇ 4 ਪਿੰਡਾਂ ਮੁੰਡਕਾਈ, ਚੂਰਲਮਾਲਾ, ਅੱਟਾਮਾਲਾ ਅਤੇ ਨੂਲਪੁਝਾ ਵਿੱਚ ਜ਼ਮੀਨ ਖਿਸਕਣ ਕਾਰਨ 17 ਮੌਤਾਂ ਹੋਈਆਂ ਸਨ। ਪੰਜ ਸਾਲ ਪਹਿਲਾਂ 2019 ਵਿੱਚ ਵੀ ਇਨ੍ਹਾਂ ਹੀ ਪਿੰਡਾਂ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਗਈ ਸੀ, ਜਿਸ ਵਿੱਚ 17 ਲੋਕਾਂ ਦੀ ਮੌਤ ਹੋ ਗਈ ਸੀ। 5 ਵਿਅਕਤੀ ਅੱਜ ਤੱਕ ਨਹੀਂ ਮਿਲੇ ਹਨ। 52 ਘਰ ਤਬਾਹ ਹੋ ਗਏ।


ਜ਼ਮੀਨ ਖਿਸਕਣ ਕਾਰਨ ਸਭ ਤੋਂ ਵੱਧ ਨੁਕਸਾਨ ਵਾਇਨਾਡ ਦੇ ਮੁੰਡਕਾਈ ਪਿੰਡ ਚ ਫਸੇ 250 ਲੋਕ ਹੋਏ ਹਨ। ਇੱਥੇ ਚੂਰਲਮਾਲਾ ਤੋਂ ਮੁੰਡਕਾਈ ਨੂੰ ਜੋੜਨ ਵਾਲਾ ਪੁਲ ਰੁੜ੍ਹ ਗਿਆ ਹੈ, ਜਿਸ ਕਾਰਨ ਇਲਾਕੇ ਤੱਕ ਪਹੁੰਚਣਾ ਮੁਸ਼ਕਲ ਹੋ ਗਿਆ ਹੈ।

NDRF ਦੀ 20 ਮੈਂਬਰੀ ਟੀਮ ਪੈਦਲ ਇੱਥੇ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੰਡਕਾਈ ‘ਚ ਕਰੀਬ 250 ਲੋਕਾਂ ਦੇ ਫਸੇ ਹੋਣ ਦੀ ਖਬਰ ਹੈ। ਇੱਥੇ ਕਈ ਘਰ ਵਹਿ ਗਏ ਹਨ। ਇੱਥੇ 65 ਪਰਿਵਾਰ ਰਹਿੰਦੇ ਸਨ। ਨਜ਼ਦੀਕੀ ਟੀ-ਸਟੇਟ ਦੇ 35 ਕਰਮਚਾਰੀ ਵੀ ਲਾਪਤਾ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...