May 3, 2026, 9:22 am
----------- Advertisement -----------
HomeNewsBreaking Newsਅੱਜ ਪੰਜਾਬ ਦੇ ਨਵੇਂ ਰਾਜਪਾਲ ਸੰਭਾਲਣਗੇ ਅਹੁਦਾ, ਮੁੱਖ ਮੰਤਰੀ ਮਾਨ ਸਮੇਤ ਕਈ...

ਅੱਜ ਪੰਜਾਬ ਦੇ ਨਵੇਂ ਰਾਜਪਾਲ ਸੰਭਾਲਣਗੇ ਅਹੁਦਾ, ਮੁੱਖ ਮੰਤਰੀ ਮਾਨ ਸਮੇਤ ਕਈ ਮਹਿਮਾਨ ਹੋਣਗੇ ਸ਼ਾਮਲ, ਟ੍ਰੈਫ਼ਿਕ ਐਡਵਾਇਜ਼ਰੀ ਜਾਰੀ

Published on

----------- Advertisement -----------
  • ਚੀਫ਼ ਜਸਟਿਸ ਸ਼ੀਲ ਨਾਗੂ ਚੁਕਾਉਣਗੇ ਸਹੁੰ

ਚੰਡੀਗੜ੍ਹ, 31 ਜੁਲਾਈ 2024 – ਪੰਜਾਬ ਦੇ 30ਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ 17ਵੇਂ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਅੱਜ ਆਪਣਾ ਅਹੁਦਾ ਸੰਭਾਲਣਗੇ। ਇਸ ਦੇ ਲਈ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ। ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਈ ਮੰਤਰੀ ਵੀ ਸ਼ਾਮਲ ਹੋਣਗੇ। ਵੀਪੀ ਸਿੰਘ ਬਦਨੌਰ ਨੂੰ ਇਸ ਪ੍ਰੋਗਰਾਮ ਵਿੱਚ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸੱਦਿਆ ਗਿਆ ਹੈ। ਕਿਉਂਕਿ ਗੁਲਾਬਚੰਦ ਕਟਾਰੀਆ ਅਤੇ ਵੀਪੀ ਸਿੰਘ ਬਦਨੌਰ ਨੇ ਲੰਬੇ ਸਮੇਂ ਤੱਕ ਇਕੱਠੇ ਕੰਮ ਕੀਤਾ ਹੈ।

ਗੁਲਾਬਚੰਦ ਕਟਾਰੀਆ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਵੱਲੋਂ ਸਹੁੰ ਚੁਕਾਈ ਜਾਵੇਗੀ। ਇਸ ਪ੍ਰੋਗਰਾਮ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫਿਕ ਪੁਲੀਸ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਟਰੈਫਿਕ ਪੁਲੀਸ ਅਨੁਸਾਰ ਪੰਜਾਬ ਗਵਰਨਰ ਹਾਊਸ ਦੇ ਬਾਹਰ ਸੜਕ ਨੂੰ ਦੁਪਹਿਰ 12 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਕਈ ਵੀਆਈਪੀ ਮਹਿਮਾਨਾਂ ਦੀ ਆਮਦ ਕਾਰਨ ਲਿਆ ਗਿਆ ਹੈ। ਇਸ ਸੜਕ ਤੋਂ ਆਵਾਜਾਈ ਨੂੰ ਮੋੜ ਦਿੱਤਾ ਜਾਵੇਗਾ। ਲੋਕਾਂ ਨੂੰ ਇੱਥੇ ਨਾ ਆਉਣ ਦੀ ਅਪੀਲ ਕੀਤੀ ਗਈ ਹੈ।

ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਮੁਤਾਬਕ ਗੁਲਾਬਚੰਦ ਕਟਾਰੀਆ ਦੇ ਸਹੁੰ ਚੁੱਕ ਸਮਾਗਮ ‘ਚ ਰਾਜਸਥਾਨ ਤੋਂ ਕਰੀਬ 200 ਮਹਿਮਾਨ ਹਿੱਸਾ ਲੈਣ ਆ ਰਹੇ ਹਨ। ਯੂਟੀ ਪ੍ਰਸ਼ਾਸਨ ਮਹਿਮਾਨਾਂ ਨੂੰ ਠਹਿਰਾਉਣ ਦੀ ਤਿਆਰੀ ਵਿੱਚ ਜੁਟਿਆ ਹੋਇਆ ਹੈ। ਸਾਰੇ ਮਹਿਮਾਨਾਂ ਦੇ ਸਵਾਗਤ ਲਈ ਯੂਟੀ ਪ੍ਰਸ਼ਾਸਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਵੀ ਪ੍ਰਬੰਧ ਕੀਤੇ ਗਏ ਹਨ। ਯੂਟੀ ਪ੍ਰਸ਼ਾਸਨ ਵੱਲੋਂ ਸੀਟੀਯੂ ਦੀਆਂ 6 ਬੱਸਾਂ ਨੂੰ ਮਹਿਮਾਨਾਂ ਲਈ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਗੁਲਾਬਚੰਦ ਕਟਾਰੀਆ ਤੀਜੇ ਅਜਿਹੇ ਪ੍ਰਸ਼ਾਸਕ ਅਤੇ ਰਾਜਪਾਲ ਹੋਣਗੇ ਜੋ ਰਾਜਸਥਾਨ ਨਾਲ ਸਬੰਧਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...