ਹੁਸ਼ਿਆਰਪੁਰ ‘ਚ ਗੜ੍ਹਸ਼ੰਕਰ-ਨੰਗਲ ਰੋਡ ‘ਤੇ ਪਿੰਡ ਸ਼ਾਹਪੁਰ ਨੇੜੇ ਦੋ ਟਿੱਪਰਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਦੋਵਾਂ ਟਿੱਪਰਾਂ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ ਹੋ ਗਈ, ਜਦਕਿ ਟਿੱਪਰ ਚਾਲਕ ਗੰਭੀਰ ਜ਼ਖਮੀ ਹੋ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਟਿੱਪਰ ਨੁਕਸਾਨੇ ਗਏ।
ਜਾਣਕਾਰੀ ਅਨੁਸਾਰ ਪਿੰਡ ਸ਼ਾਹਪੁਰ ਨੇੜੇ ਪਹਾੜੀ ਵਾਲੇ ਪਾਸਿਓਂ ਦੋ ਟਿੱਪਰ ਆ ਰਹੇ ਸਨ। ਦੋਵੇਂ ਬੇਕਾਬੂ ਹੋ ਕੇ ਇਕ ਦੂਜੇ ਨਾਲ ਟਕਰਾ ਗਏ। ਇਸ ਦੌਰਾਨ ਉੱਥੋਂ ਲੰਘ ਰਿਹਾ ਇੱਕ ਬਾਈਕ ਸਵਾਰ ਦੋਵੇਂ ਟਿੱਪਰਾਂ ਦੀ ਟੱਕਰ ਦੀ ਚਪੇਟ ‘ਚ ਗਿਆ। ਹਾਦਸੇ ‘ਚ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਟਿੱਪਰ ਚਾਲਕ ਗੰਭੀਰ ਜ਼ਖਮੀ ਹੋ ਗਿਆ।
ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਸ਼ਾਹਪੁਰ, ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ। ਗੰਭੀਰ ਜ਼ਖ਼ਮੀ ਟਿੱਪਰ ਚਾਲਕ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਬੜੂਪਾਲ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
----------- Advertisement -----------
ਹੁਸ਼ਿਆਰਪੁਰ ‘ਚ ਦੋ ਟਿੱਪਰਾਂ ਦੀ ਭਿਆਨਕ ਟੱਕਰ: ਬਾਈਕ ਸਵਾਰ ਨੌਜਵਾਨ ਦੀ ਮੌਤ
Published on
----------- Advertisement -----------
----------- Advertisement -----------




