September 8, 2026, 4:22 pm
----------- Advertisement -----------
HomeNewsBreaking Newsਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

Published on

----------- Advertisement -----------

ਖੇੜੀ (ਸੁਨਾਮ), 31 ਜੁਲਾਈ (ਬਲਜੀਤ ਮਰਵਾਹਾ) ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ।

      ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ 10 ਏਕੜ ਰਕਬੇ ਵਿੱਚ ਬਣੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਵੈ-ਅਨੁਸ਼ਾਸਨ, ਰਾਸ਼ਟਰੀ ਭਾਵਨਾ ਅਤੇ ਨਿਰਪੱਖਤਾ ਅਤੇ ਕੰਮ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹੁਨਰ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਕਲੌਤੀ ਸੰਸਥਾ ਹੈ ਜੋ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੰਦੀ ਹੈ ਅਤੇ ਇਸ ਵਿੱਚ ਰਹਿਣ-ਸਹਿਣ ਅਤੇ ਸਿਖਲਾਈ ਬਿਲਕੁਲ ਮੁਫ਼ਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਸੀ-ਪਾਈਟ ਕੈਂਪ ਹਨ। ਸੀ-ਪਾਈਟ ਕੇਂਦਰ ਹੁਣ ਤੱਕ 2,52,656 ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰ ਚੁੱਕੀ ਹੈ ਅਤੇ ਇਸ ਵਿਚੋਂ 1,14,670 ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਖੇੜੀ ਵਿਖੇ ਸਥਾਪਤ ਹੋਣ ਵਾਲੇ ਕੈਂਪਸ ਵਿੱਚ ਕਲਾਸ ਰੂਮ, ਰਹਿਣ-ਸਹਿਣ, ਖਾਣ-ਪੀਣ, ਆਧੁਨਿਕ ਖੇਡ ਮੈਦਾਨ ਸਮੇਤ ਉੱਤਮ ਦਰਜੇ ਦੀਆਂ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਸਾਲਾਨਾ 1200 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਕੀ 14 ਸੀ-ਪਾਈਟ ਕੈਂਪਸ ਵੀ ਕਲਾਸਾਂ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤੇ ਜਾ ਰਹੇ ਹਨ। ਇਸ ਉਦੇਸ਼ ਲਈ ਪੰਜਾਬ ਸਰਕਾਰ ਵਲੋਂ 78.50 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀ-ਪਾਈਟ ਦੇ ਪਿਛਲੇ 34 ਸਾਲਾਂ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਅਜਿਹੇ ਯਤਨ ਨਹੀਂ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਵੱਲੋਂ ਹੁਣ ਨੌਜਵਾਨਾਂ ਲਈ ਡਰੋਨ, ਸੁਰੱਖਿਆ ਸੇਵਾਵਾਂ ਅਤੇ ਖੁਦਾਈ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਕ ਸੀ-ਪਾਈਟ ਕੈਂਪਸ ਵਿੱਚ ਸੈਂਟਰ ਆਫ ਐਕਸੀਲੈਂਸ ਇਨ ਡਰੋਨ ਟ੍ਰੇਨਿੰਗ, ਰਿਪੇਅਰ ਐਂਡ ਐਸੰਬਲੀ ਦੀ ਸਥਾਪਨਾਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਲਾਭ ਹੋਵੇਗਾ ਅਤੇ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਹਾਸਲ ਹੋਣਗੇ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇ ਇਨ੍ਹਾਂ ਉਪਰਾਲਿਆ ਦਾ ਸੱਭ ਤੋਂ ਵੱਧ ਫਾਇਦਾ ਪੈਂਡੂ ਇਲਾਕਿਆਂ ਦੇ ਗਰੀਬ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...