October 25, 2026, 11:05 am
----------- Advertisement -----------
HomeNewsBreaking Newsਢੀਂਡਸਾ ਕੋਲ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ: ਅਕਾਲੀ ਦਲ

ਢੀਂਡਸਾ ਕੋਲ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ: ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ, 31 ਜੁਲਾਈ: (ਬਲਜੀਤ ਮਰਵਾਹਾ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਕੋਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ ਹੈ। ਅਨੁਸ਼ਾਸਨੀ ਕਮੇਟੀ ਨੇ ਬੀਤੇ ਕੱਲ੍ਹ ਪਾਰਟੀ ਵਿਰੋਧੀ ਗਤੀਵਿਧੀਆਂ ਲਈ 8 ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਰਦਾਰ ਇਕ ਸੀਨੀਅਰ ਆਗੂ ਹਨ ਜਿਹਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਾਰਟੀ ਦੇ ਸਰਪ੍ਰਸਤ ਪਾਰਟੀ ਦੇ ਕਿਸੇ ਵੀ ਫੈਸਲੇ ਨੂੰ ਪਲਟ ਨਹੀਂ ਸਕਦੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਨਾ ਹੋਣ ਲਈ ਆਖਣ ਦੀ ਥਾਂ ’ਤੇ ਢੀਂਡਸਾ ਨੇ ਪਾਰਟੀ ਵਿਚੋਂ ਕੱਢੇ ਆਗੂਆਂ ਦੀ ਅਗਵਾਈ ਕਰਨ ਨੂੰ ਤਰਜੀਹ ਦਿੱਤੀ ਤੇ ਹੁਣ ਪਾਰਟੀ ਦੇ ਸੰਵਿਧਾਨ ਮੁਤਾਬਕ ਲਏ ਫੈਸਲਿਆਂ ਨੂੰ ਪਲਟਣ ਵਾਸਤੇ ਅਖੌਤੀ ਤਾਨਾਸ਼ਾਹ ਵਜੋਂ ਕੰਮ ਕਰ ਰਹੇ ਹਨ।

ਬਲਵਿੰਦਰ ਸਿੰਘ ਭੂੰਦੜ ਨੇ ਇਹ ਵੀ ਕਿਹਾ ਕਿ ਪਾਰਟੀ ਦੇ 8 ਆਗੂਆਂ ਖਿਲਾਫ ਕਾਰਵਾਈ ਇਸ ਕਰ ਕੇ ਕੀਤੀ ਗਈ ਹੈ ਕਿਉਂਕਿ ਉਹਨਾਂ ਨੇ 26 ਨੂੰ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਪਾਸ ਉਸ ਮਤੇ ਵੱਲ ਧਿਆਨ ਨਹੀਂ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਕਿਸੇ ਵੀ ਤਰੀਕੇ ਦੇ ਮਤਭੇਦ ਪਾਰਟੀ ਫੋਰਮ ’ਤੇ ਵਿਚਾਰੇ ਜਾਣ। ਉਹਨਾਂ ਕਿਹਾ ਕਿ ਕੱਢੇ ਗਏ ਆਗੂਆਂ ਨੇ ਪਾਰਟੀ ਪ੍ਰਧਾਨ ਦੀ ਪ੍ਰਵਾਨਗੀ ਤੋਂ ਬਗੈਰ ਸਮਾਂਤਰ ਸੰਗਠਨ ਖੜ੍ਹਾ ਕਰ ਕੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਹ ਪਾਰਟੀ ਦੇ ਖਿਲਾਫ ਕੰਮ ਕਰਨਗੇ ਅਤੇ ਉਹਨਾਂ ਦਾ ਇਕਲੌਤਾ ਮਕਸਦ ਪਾਰਟੀ ਕੇਡਰ ਨੂੰ ਗੁੰਮਰਾਹ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...