September 10, 2026, 12:56 am
----------- Advertisement -----------
HomeNewsLatest Newsਬਾਗੀ ਕਾਂਗਰਸੀ ਦਾਮਨ ਬਾਜਵਾ ਨੇ ‘ਅਜ਼ਾਦ’ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ ਲਈ ਵਾਪਸ

ਬਾਗੀ ਕਾਂਗਰਸੀ ਦਾਮਨ ਬਾਜਵਾ ਨੇ ‘ਅਜ਼ਾਦ’ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ ਲਈ ਵਾਪਸ

Published on

----------- Advertisement -----------

ਸੁਨਾਮ : – ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਰਹੀ ਦਾਮਨ ਥਿੰਦ ਬਾਜਵਾ, ਜਿਨ੍ਹਾਂ ਨੇ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ’ਤੇ ਪਾਰਟੀ ਤੋਂ ‘ਬਾਗੀ’ ਹੋ ਕੇ ‘ਅਜ਼ਾਦ’ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਵਾਪਸ ਲੈ ਲਈ ਹੈ। ਕਾਂਗਰਸ ਨੇ ਇੱਥੋਂ ਦਾਮਨ ਥਿੰਦ ਬਾਜਵਾ ਦੀ ਟਿਕਟ ਕੱਟ ਕੇ ਜਸਵਿੰਦਰ ਧੀਮਾਨ ਨੂੰ ਟਿਕਟ ਦਿੱਤੀ ਹੈ। ਦਾਮਨ ਥਿੰਦ ਬਾਜਵਾ ਦੇ ਚੋਣ ਮੈਦਾਨ ਤੋਂ ਹਟਣ ਤੋਂ ਬਾਅਦ ਸੁਨਾਮ ਦੀ ਸਿਆਸਤ ਵਿੱਚ ਬਦਲਾਅ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ।

ਮਾਹਿਰਾਂ ਦਾ ਮੰਨਣਾ ਹੈ ਕਿ ਦਾਮਨ ਬਾਜਵਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਰਵੱਈਆ ਇੱਥੋਂ ਦੀ ਸਿਆਸਤ ਦੀ ਤਸਵੀਰ ਤੈਅ ਕਰੇਗਾ। ਵਿਧਾਨ ਸਭਾ ਹਲਕਾ ਸੁਨਾਮ ਅਧੀਨ ਪੈਂਦੇ ਸੁਨਾਮ ਤੇ ਲੌਂਗੋਵਾਲ ਨਗਰ ਕੌਂਸਲ, ਚੀਮਾ ਨਗਰ ਪੰਚਾਇਤ ਸਮੇਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੀ ਕਮਾਨ ਦਾਮਨ ਬਾਜਵਾ ਦੇ ਸਮਰਥਕਾਂ ਦੇ ਹੱਥਾਂ ਵਿੱਚ ਹੈ। ਅਜਿਹੇ ‘ਚ ਦਾਮਨ ਬਾਜਵਾ ਦੇ ਸਮਰਥਕਾਂ ਦਾ ਸਟੈਂਡ ਅਹਿਮ ਹੋਣ ਵਾਲਾ ਹੈ। ਦਾਮਨ ਬਾਜਵਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੇ ਸਮਰਥਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸਨਮਾਨ ਦੇਣ ਦਾ ਭਰੋਸਾ ਦਿੱਤਾ ਹੈ। ਹਾਲਾਂਕਿ ਪਾਰਟੀ ਵਿਚ ਉਨ੍ਹਾਂ ਦਾ ਵਿਸ਼ਵਾਸ ਕਮਜ਼ੋਰ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...