October 16, 2026, 7:26 pm
----------- Advertisement -----------
HomeNewsBreaking Newsਪੰਜਾਬ 'ਚ ਸਵੇਰੇ -ਸਵੇਰੇ ਪਿਆ ਮੀਂਹ, ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ...

ਪੰਜਾਬ ‘ਚ ਸਵੇਰੇ -ਸਵੇਰੇ ਪਿਆ ਮੀਂਹ, ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ‘ਚ ਬਾਰਿਸ਼ ਦਾ ਕੀਤਾ ਅਲਰਟ ਜਾਰੀ

Published on

----------- Advertisement -----------

ਚੰਡੀਗੜ੍ਹ, 1 ਅਗਸਤ 2024 – ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ।

ਬੁੱਧਵਾਰ ਨੂੰ ਸੂਬੇ ਭਰ ‘ਚ ਔਰੇਂਜ ਅਤੇ ਯੈਲੋ ਅਲਰਟ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ ‘ਚ ਮੀਂਹ ਨਹੀਂ ਪਿਆ। ਜਿਸ ਕਾਰਨ ਨਮੀ ਵਧ ਗਈ ਅਤੇ ਤਾਪਮਾਨ ਵਧ ਗਿਆ। ਮੌਸਮ ਵਿਭਾਗ ਕੇਂਦਰ (ਆਈਐਮਡੀ) ਅਨੁਸਾਰ ਮਾਨਸਾ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਲੁਧਿਆਣਾ ਵਿੱਚ ਅੱਜ ਦੁਪਹਿਰ 12 ਵਜੇ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ। ਜਦਕਿ ਸੂਬੇ ਦੇ ਬਾਕੀ ਹਿੱਸਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ਤੱਕ ਸੀਮਤ ਰਹੇਗਾ।

ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ‘ਚ ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਅਤੇ ਹਰਿਆਣਾ ‘ਚ ਨਹੀਂ ਪਹੁੰਚ ਸਕੀਆਂ ਹਨ। ਇਸ ਤੋਂ ਇਲਾਵਾ ਪੱਛਮੀ ਗੜਬੜੀ ਵੀ ਪੂਰੀ ਤਰ੍ਹਾਂ ਸਰਗਰਮ ਨਹੀਂ ਹੋ ਰਹੀ ਹੈ। ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਸੋਕੇ ਦੀ ਸਥਿਤੀ ਬਣ ਰਹੀ ਹੈ।

1 ਜੂਨ ਤੋਂ 30 ਜੁਲਾਈ ਤੱਕ ਪੰਜਾਬ ਵਿੱਚ 44 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਹਰਿਆਣਾ ਵਿੱਚ 42% ਘੱਟ, ਚੰਡੀਗੜ੍ਹ ਵਿੱਚ 57% ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 34% ਘੱਟ ਮੀਂਹ ਪਿਆ ਹੈ। ਜਿਸ ਕਾਰਨ ਇਨ੍ਹਾਂ ਰਾਜਾਂ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...