June 29, 2026, 10:59 am
----------- Advertisement -----------
HomeNewsHimachalਹਿਮਾਚਲ- ਹਰਿਆਣਾ ਸਮੇਤ 16 ਰਾਜਾਂ 'ਚ ਭਾਰੀ ਮੀਂਹ ਦਾ ਅਲਰਟ; ਪੜੋ ਪੂਰੀ...

ਹਿਮਾਚਲ- ਹਰਿਆਣਾ ਸਮੇਤ 16 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ; ਪੜੋ ਪੂਰੀ ਖ਼ਬਰ

Published on

----------- Advertisement -----------

ਮੌਸਮ ਵਿਭਾਗ ਨੇ 1 ਅਗਸਤ ਨੂੰ 16 ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।ਮਹਾਰਾਸ਼ਟਰ ਵਿੱਚ 20 ਸੈਂਟੀਮੀਟਰ ਤੋਂ ਵੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਗੋਆ, ਤਾਮਿਲਨਾਡੂ, ਪੁਡੂਚੇਰੀ, ਕੇਰਲ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਰਵਾਰ ਨੂੰ ਮੌਸਮ ਵਿਭਾਗ ਨੇ ਹਰਿਆਣਾ ਦੇ 22 ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ‘ਚ ਨਾਥੂਸਰੀ ਚੋਪਟਾ, ਏਲਨਾਬਾਦ, ਰਾਣੀਆ, ਸਿਰਸਾ, ਡੱਬਵਾਲੀ, ਨੰਗਲ ਚੌਧਰੀ, ਨਾਰਨੌਲ, ਅਟੇਲੀ, ਮਹਿੰਦਰਗੜ੍ਹ, ਕਨੀਨਾ, ਭਾਦਰਾ, ਲੋਹਾਰੂ, ਚਰਖੀ ਦਾਦਰੀ, ਭਿਵਾਨੀ, ਤੋਸ਼ਾਮ, ਰੇਵਾੜੀ, ਸਿਵਾਨੀ, ਬਵਾਨੀ ਖੇੜਾ, ਹਾਂਸੀ, ਹਿਸਾਰ, ਆਦਮਪੁਰ,ਫਤਿਹਾਬਾਦ ਸ਼ਾਮਿਲ ਹੈ।
ਦੱਸ ਦਈਏ ਕਿ ਯਮੁਨਾਨਗਰ ‘ਚ ਪੰਚਕੂਲਾ ਤੋਂ ਰੁੜਕੀ ਤੱਕ ਨੈਸ਼ਨਲ ਹਾਈਵੇ ‘ਤੇ ਟੋਆ ਪੈ ਗਿਆ। ਇਸ ਕਾਰਨ ਟਰੱਕ ਪਿੰਡ ਮੰਡੇ ਮੋੜ ਨੇੜੇ ਹਾਈਵੇਅ ਦੇ ਵਿਚਕਾਰ ਬਣੇ ਟੋਏ ਵਿੱਚ ਜਾ ਵੜਿਆ। ਜਿਸ ਕਾਰਨ ਟਰੱਕ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਸਤ ਦੇ ਪਹਿਲੇ ਹਫ਼ਤੇ ਮੀਂਹ ਪੈਣ ਨਾਲ ਮੀਂਹ ਦੀ ਕਮੀ ਦੇ ਕੁਝ ਹੱਦ ਤੱਕ ਦੂਰ ਹੋਣ ਦੀ ਸੰਭਾਵਨਾ ਹੈ। ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...