September 2, 2026, 6:49 pm
----------- Advertisement -----------
HomeNewsLatest Newsਅੰਮ੍ਰਿਤਸਰ: ਭਾਰੀ ਮੀਂਹ ਕਾਰਨ ਡਿੱਗੀ ਘਰ ਦੀ ਛੱਤ, 5 ਸਾਲਾ ਬੱਚੇ ਦੀ...

ਅੰਮ੍ਰਿਤਸਰ: ਭਾਰੀ ਮੀਂਹ ਕਾਰਨ ਡਿੱਗੀ ਘਰ ਦੀ ਛੱਤ, 5 ਸਾਲਾ ਬੱਚੇ ਦੀ ਮੌਤ

Published on

----------- Advertisement -----------

ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅੱਧੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ ਅਧੀਨ ਪੈਂਦੇ ਅਟਾਰੀ ਵਿਧਾਨ ਸਭਾ ਹਲਕੇ ਦੇ ਪਿੰਡ ਖੈਰਾਬਾਦ ਵਿੱਚ ਮੀਂਹ ਕਾਰਨ ਲਵਪ੍ਰੀਤ ਸਿੰਘ ਦੇ ਘਰ ਦੀ ਛੱਤ ਡਿੱਗ ਗਈ ਅਤੇ ਉਸ ਦੇ 5 ਸਾਲਾ ਬੱਚੇ ਦੀ ਛੱਤ ਹੇਠਾਂ ਆਉਣ ਨਾਲ ਮੌਤ ਹੋ ਗਈ।
ਪਿੰਡ ਵਾਸੀਆਂ ਨੇ ਦੱਸਿਆ ਕਿ ਦੋ ਮਾਸੂਮ ਬੱਚੇ ਅਤੇ ਲਵਪ੍ਰੀਤ ਦਾ ਭਰਾ ਮਲਬੇ ਹੇਠ ਦੱਬੇ ਹੋਏ ਸਨ। ਪਿੰਡ ਵਾਸੀਆਂ ਨੇ ਮਕਾਨ ਦੇ ਮਲਬੇ ਹੇਠੋਂ ਇੱਕ ਨੌਜਵਾਨ ਅਤੇ ਦੋ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਇਸ ਹਾਦਸੇ ਵਿੱਚ ਲਵਪ੍ਰੀਤ ਦੇ ਭਰਾ ਅਤੇ ਇੱਕ ਪੁੱਤਰ ਦਾ ਬਚਾਅ ਹੋ ਗਿਆ ਪਰ 5 ਸਾਲਾ ਗੁਰਫਤਿਹ ਸਿੰਘ ਦੀ ਮੌਤ ਹੋ ਗਈ। ਦੱਸ ਦਈਏ ਕਿ ਬਠਿੰਡਾ ਵਿੱਚ ਵੀ ਇੱਕ ਮਕਾਨ ਦੀ ਛੱਤ ਡਿੱਗ ਗਈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਆਰੇਂਜ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਲਈ ਹਨ। ਜਦਕਿ ਸੂਬੇ ਦੇ ਬਾਕੀ ਹਿੱਸਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ਤੱਕ ਸੀਮਤ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...