November 13, 2026, 8:42 pm
----------- Advertisement -----------
HomeNewsLatest NewsED ਦੀ ਰਡਾਰ 'ਤੇ ਸੀਨੀਅਰ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ, ਸਵੇਰ ਤੋਂ...

ED ਦੀ ਰਡਾਰ ‘ਤੇ ਸੀਨੀਅਰ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ, ਸਵੇਰ ਤੋਂ ਹੋ ਰਹੀ ਹੈ ਪੁੱਛ-ਗਿੱਛ

Published on

----------- Advertisement -----------

ਪੰਜਾਬ ਦੇ ਇੱਕ ਸੀਨੀਅਰ ਕਾਂਗਰਸੀ ਆਗੂ ਤੋਂ ਈਡੀ ਵੱਲੋਂ ਪੁੱਛਗਿੱਛ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਭਾਰਤ ਭੂਸ਼ਣ ਆਸ਼ੂ ਤੋਂ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ ਸਨ।

ਈਡੀ ਦੇ ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ ‘ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ।

ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ। ਇਸ ਮਾਮਲੇ ‘ਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ। ਹੁਣ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਸ਼ੂ ‘ਤੇ 2,000 ਕਰੋੜ ਰੁਪਏ ਦੇ ਟੈਂਡਰ ਘੋਟਾਲੇ ਦਾ ਵੀ ਦੋਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...