June 7, 2026, 6:18 pm
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ...

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 1 ਅਗਸਤ: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ  ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਭਲਕੇ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ  ਵੀ ਪੜਤਾਲੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...