June 15, 2026, 2:55 pm
----------- Advertisement -----------
HomeNewsBreaking Newsਅਜਨਾਲਾ 'ਚ ਲੱਗਣ ਵਾਲੀਆਂ ਸਟਰੀਟ ਲਾਈਟਾਂ ਲਈ 92 ਲੱਖ ਰੁਪਏ ਦੀ ਰਾਸ਼ੀ...

ਅਜਨਾਲਾ ‘ਚ ਲੱਗਣ ਵਾਲੀਆਂ ਸਟਰੀਟ ਲਾਈਟਾਂ ਲਈ 92 ਲੱਖ ਰੁਪਏ ਦੀ ਰਾਸ਼ੀ ਜਾਰੀ- ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਅਜਨਾਲਾ, 1 ਅਗਸਤ 2024 – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸ਼ਹਿਰ ਦੀਆਂ ਸੜਕਾਂ ਤੋਂ ਕੂੜਾ ਚੁੱਕਣ ਲਈ ਖਰੀਦੇ ਗਏ ਨਵੇਂ ਟਰੈਕਟਰ ਨੂੰ ਲੋਕਾਂ ਦੇ ਸਪੁਰਦ ਕਰਦਿਆਂ ਦੱਸਿਆ ਕਿ ਸ਼ਹਿਰ ਵਿੱਚ ਲੱਗਣ ਵਾਲੀਆਂ 200 ਦੇ ਕਰੀਬ ਸਟਰੀਟ ਲਾਈਟਾਂ ਲਈ ਵਿਭਾਗ ਵੱਲੋਂ 92 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਕੰਮ ਸ਼ੁਰੂ ਹੋ ਜਾਵੇਗਾ। ਉਹਨਾਂ ਦੱਸਿਆ ਕਿ ਅਤੀ ਆਧੁਨਿਕ ਲਾਈਟਾਂ ਮੁੱਖ ਚੌਰਾਹਿਆਂ , ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਸਥਾਨਾਂ ਉੱਤੇ ਲਗਾਈਆਂ ਜਾਣਗੀਆਂ ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਲਈ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਰਹਿੰਦੀਆਂ ਗਲੀਆਂ ਸੜਕਾਂ ਦਾ ਕੰਮ ਪੂਰਾ ਕਰਵਾ ਦਿੱਤਾ ਜਾਵੇਗਾ ਉਹਨਾਂ ਦੱਸਿਆ ਕਿ ਚੁਗਾਵਾਂ ਅਜਨਾਲਾ ਰੋਡ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਅਤੇ ਬਰਸਾਤ ਖਤਮ ਹੋਣ ਮਗਰੋਂ ਇਹ ਕੰਮ ਪੂਰਾ ਹੋ ਜਾਵੇਗਾ ।

ਕੈਬਨਟ ਮੰਤਰੀ ਧਾਲੀਵਾਲ ਨੇ ਇਹ ਵੀ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰ ਦੀ ਸਾਫ ਸਫਾਈ ਲਈ ਦੋ ਮਸ਼ੀਨਾਂ ਆਉਣ ਵਾਲੇ ਦਿਨਾਂ ਵਿੱਚ ਮਿਲਣਗੀਆਂ, ਜਿਸ ਨਾਲ ਗਲੀਆਂ ਤੇ ਸੜਕਾਂ ਨੂੰ ਸਾਫ ਕਰਨਾ ਆਸਾਨ ਹੋ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਦੇ ਘਰਾਂ ਵਿੱਚੋਂ ਕੂੜਾ ਚੁੱਕਣ ਲਈ ਸਬੰਧਿਤ ਏਜੰਸੀ ਨੂੰ ਕੰਮ ਅਲਾਟ ਕਰ ਦਿੱਤਾ ਗਿਆ ਹੈ ਜੋ ਕਿ ਛੇਤੀ ਹੀ ਸ਼ੁਰੂ ਕਰਨ ਜਾ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...