September 7, 2026, 7:21 pm
----------- Advertisement -----------
HomeNewsBreaking Newsਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ...

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਜ਼ਿਲ੍ਹਾ ਚੋਣ ਅਫਸਰ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਗਸਤ, 2024: (ਬਲਜੀਤ ਮਰਵਾਹਾ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ ਵਿੱਚ ਵਾਧਾ ਕਰ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 16 ਸਤੰਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ 02 ਅਕਤੂਬਰ ਤੱਕ ਦਾਅਵੇ ਅਤੇ ਇਤਰਾਜ ਦਰਜ ਕਰਵਾਏ ਜਾ ਸਕਦੇ ਹਨ ਅਤੇ 08 ਨਵੰਬਰ ਨੂੰ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 26 ਨਵੰਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਯੋਗਤਾ ਪੂਰੀ ਕਰਦੇ ਵੋਟਰ ਆਪਣੀ ਵੋਟ ਬਣਵਾ ਸਕਣ।
ਡਿਪਟੀ ਕਮਿਸ਼ਨਰ ਅਨੁਸਾਰ ਪਿੰਡਾਂ ਵਿੱਚ ਵੋਟਾਂ ਬਣਵਾਉਣ ਲਈ ਪਟਵਾਰੀ ਨੂੰ ਫ਼ਾਰਮ ਦਿੱਤੇ ਜਾ ਸਕਦੇ ਹਨ ਜਦਕਿ ਸ਼ਹਿਰਾਂ ਵਿੱਚ ਨਗਰ ਕੌਂਸਲ/ਨਿਗਮ ਵਿੱਚ ਫ਼ਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਐਸ ਡੀ ਐਮਜ਼ ਜੋ ਕਿ ਇਸ ਮਤਦਾਤਾ ਰਜਿਸਟ੍ਰੇਸ਼ਨ ਲਈ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਵੀ ਹਨ, ਦੇ ਦਫ਼ਤਰਾਂ ਵਿੱਚ ਵੀ ਫ਼ਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...