August 9, 2026, 3:50 pm
----------- Advertisement -----------
HomeNewsBreaking Newsਸਪੀਕਰ ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ...

ਸਪੀਕਰ ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

Published on

----------- Advertisement -----------

ਚੰਡੀਗੜ੍ਹ, 2 ਅਗਸਤ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ।

ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਭਿਆਚਾਰਕ ਯੋਜਨਾ ਤਹਿਤ ਜਾਪਾਨ ਦਾ ਦੌਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਨੇ ਮੈਰਿਟ ਸੂਚੀ ਵਿੱਚ ਉੱਚੀਆਂ ਥਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਇੱਕ ਹਫ਼ਤੇ ਦੇ ਦੌਰੇ ਦੌਰਾਨ ਜਾਪਾਨ ਦੇ ਸੱਭਿਆਚਾਰ, ਵਿਗਿਆਨ ਅਤੇ ਤਕਨੀਕੀ ਢੰਗ -ਤਰੀਕਿਆਂ ਨੂੰ ਸਮਝਣ ਦਾ ਮੌਕਾ ਮਿਲਿਆ।

ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹਰਮਨਦੀਪ ਕੌਰ (ਮਾਨਸਾ), ਜਸਮੀਤ ਕੌਰ (ਸੰਗਰੂਰ), ਸੰਜਨਾ ਕੁਮਾਰੀ (ਪਟਿਆਲਾ), ਸਪਨਾ ਤੇ ਦੀਪਿਕਾ (ਬਠਿੰਡਾ), ਗੁਰਵਿੰਦਰ ਕੌਰ (ਫਿਰੋਜ਼ਪੁਰ) ਅਤੇ ਖੁਆਇਸ਼ (ਜਲੰਧਰ) ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।

ਸਪੀਕਰ ਨੇ ਇਨ੍ਹਾਂ ਵਿਦਿਆਰਥੀਆਂ ਨਾਲ ਜਾਪਾਨ ਦੌਰੇ ਸਬੰਧੀ ਵਿਸਥਾਰ ‘ਚ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਹਾਊਸ ਵੀ ਵਿਖਾਇਆ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮਕਾਜ ਬਾਰੇ ਵੀ ਜਾਣਕਾਰੀ ਦਿੱਤੀ।

ਸਪੀਕਰ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਨਾ ਕੇਵਲ ਆਪਣਾ ਬਲਕਿ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਵੀ ਚਮਕਾਇਆ ਹੈ।

ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਵਿਧਾਇਕ ਜਸਵਿੰਦਰ ਸਿੰਘ, ਵਿਧਾਇਕ ਸੰਦੀਪ ਜਾਖੜ ਅਤੇ ਵਿਧਾਇਕ ਬਰਿੰਦਰ ਗੋਇਲ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...