April 21, 2026, 9:57 am
----------- Advertisement -----------
HomeNewsLatest Newsਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਆਈ ਔਰਤ ਦੀ ਕੀਤੀ ਮਾਲੀ ਸਹਾਇਤਾ

Published on

----------- Advertisement -----------

ਅੰਮ੍ਰਿਤਸਰ, 2 ਅਗਸਤ : ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ।

ਈ:ਟੀ:ਓ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਲੋਕਾਂ ਨੇ ਧਿਆਨ ਵਿੱਚ ਲਿਆਂਦਾ ਕਿ ਠੋਕਣ ਲੈਣ ਵਿੱਚ ਸਮੱਸਿਆ ਆਉਂਦੀ ਹੈ ਅਤੇ ਇਸ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਨਹੀਂ ਹੈ ਇਸ ਉੱਤੇ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਟੋਕਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਕੀਤਾ ਜਾਵੇ ਅਤੇ ਜੋ ਵੀ ਆਦਮੀ ਸਾਹਮਣੇ ਖੜਾ ਹੈ ਉਸ ਦੇ ਨਾਮ ਉੱਤੇ ਹੀ ਟੋਕਨ ਦਿੱਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਹਿਸੀਲਾਂ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋਕ ਤੜਕਸਾਰ ਹੀ ਆਪਣਾ ਸਮਾਂ ਕੱਢ ਕੇ ਕੰਮ ਕਰਵਾਉਣ ਆਉਂਦੇ ਹਨ ਅਤੇ ਉਨ੍ਹਾਂ ਦਾ ਕੰਮ ਸਮੇਂ ਸਿਰ ਹੋਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਹੋਰ ਕੰਮ ਵੀ ਕਰ ਸਕਣ।

ਚੈਕਿੰਗ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਸੇਵਾ ਕੇਂਦਰ ਦੀ ਚੈਕਿੰਗ ਦੌਰਾਨ ਵੀਲ ਚੇਅਰ ਉੱਤੇ ਇੱਕ ਬਜ਼ੁਰਗ ਮਾਤਾ ਅਤੇ ਉਸਨੂੰ ਨਾਲ ਲੈ ਕੇ ਆਈ ਔਰਤ ਨਾਲ ਮੁਲਾਕਾਤ ਹੋਈ। ਉਸ ਔਰਤ ਨੇ ਦੱਸਿਆ ਕਿ ਉਹ ਸੇਵਾ ਕੇਂਦਰ ਵਿਖੇ ਆਪਣੀ ਮਾਤਾ ਦੀ ਪੈਨਸ਼ਨ ਸਬੰਧੀ ਆਈ ਹੋਈ ਹੈ। ਉਸ ਨੇ ਦੱਸਿਆ ਕਿ ਉਹ ਪੰਜ ਭੈਣਾਂ ਅਤੇ ਇੱਕ ਭਰਾ ਹਨ। ਉਹਨਾਂ ਦੇ ਭਰਾ ਨੇ ਮਾਤਾ ਨੂੰ ਘਰੋਂ ਕੱਢ ਦਿੱਤਾ ਹੈ ਅਤੇ ਇਹ ਮਾਤਾ ਇਸ ਵੇਲੇ ਮੇਰੇ ਕੋਲ ਰਹਿ ਰਹੀ ਹੈ। ਮੇਰੀਆਂ ਆਪਣੀਆਂ ਧੀਆਂ ਹਨ ਅਤੇ ਇਸ ਲਈ ਮੈਨੂੰ ਵਿੱਤੀ ਸਹਾਇਤਾ ਦੀ ਲੋੜ ਹੈ। ਇਹ ਸੁਣ ਕੇ ਕੈਬਨਿਟ ਮੰਤਰੀ ਨੇ ਡੀਸੀ ਸਾਹਿਬ ਨੂੰ ਤੁਰੰਤ ਹੱਲ ਕਰਨ ਲਈ ਕਿਹਾ, ਜਿਨਾਂ ਨੇ ਆਪਣੇ ਕੋਟੇ ਵਿੱਚੋਂ 36 ਹਜਾਰ ਰੁਪਏ ਜੋ ਕਿ ਉਨਾਂ ਦੇ ਘਰ ਦਾ ਛੇ ਮਹੀਨੇ ਦਾ ਕਿਰਾਇਆ ਸੀ, ਮੌਕੇ ਉੱਤੇ ਦੇ ਕੇ ਤੋਰਿਆ।

ਕੈਬਨਿਟ ਮੰਤਰੀ ਈ:ਟੀ:ਓ ਨੇ ਉਸੇ ਹੀ ਸਮੇਂ ਡਿਪਟੀ ਕਮਿਸ਼ਨਰ ਦਫਤਰ ਵਿੱਚ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਸੱਦਿਆ ਅਤੇ ਕਿਹਾ ਕਿ ਇਸ ਦੀ ਮਾਤਾ ਦੀ ਪੈਨਸ਼ਨ ਤੁਰੰਤ ਲਗਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...