November 14, 2026, 9:56 pm
----------- Advertisement -----------
HomeNewsNational-InternationalParis Olympics 2024: ਹਾਕੀ 'ਚ ਭਾਰਤ ਨੇ ਆਸਟ੍ਰੇਲੀਆ ਨੂੰ 3-2 ਨਾਲ ਹਰਾਇਆ

Paris Olympics 2024: ਹਾਕੀ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 3-2 ਨਾਲ ਹਰਾਇਆ

Published on

----------- Advertisement -----------

ਟੋਕੀਓ ਓਲੰਪਿਕ ‘ਚ ਇਤਿਹਾਸਕ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਨੂੰ ਖੁਸ਼ੀਆਂ ਦੇਣ ਵਾਲੀ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ‘ਚ ਵੀ ਤਮਗੇ ਦੀਆਂ ਉਮੀਦਾਂ ਵਧਾ ਦਿੱਤੀਆਂ ਹਨ। ਪੂਲ ਗੇੜ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਕੋਚ ਕ੍ਰੇਗ ਫੁਲਟਨ ਅਤੇ ਕਪਤਾਨ ਹਰਮਨਪ੍ਰੀਤ ਸਿੰਘ ਦੀ ਟੀਮ ਨੇ ਹੁਣ ਤੱਕ ਦਾ ਆਪਣਾ ਸਰਵੋਤਮ ਨਤੀਜਾ ਹਾਸਲ ਕਰਦਿਆਂ ਆਸਟ੍ਰੇਲੀਆ ਨੂੰ ਹਰਾ ਕੇ ਸਨਸਨੀ ਪੈਦਾ ਕਰ ਦਿੱਤੀ ਹੈ। ਪੂਲ ਗੇੜ ਦੇ ਆਪਣੇ ਆਖਰੀ ਮੈਚ ਵਿੱਚ ਭਾਰਤੀ ਟੀਮ ਨੇ ਟੋਕੀਓ ਓਲੰਪਿਕ ਦੀ ਚਾਂਦੀ ਤਮਗਾ ਜੇਤੂ ਆਸਟ੍ਰੇਲੀਆ ਨੂੰ ਰੋਮਾਂਚਕ ਮੈਚ ਵਿੱਚ 3-2 ਨਾਲ ਹਰਾਇਆ। ਇਸ ਦੇ ਨਾਲ ਹੀ ਭਾਰਤ ਨੇ 52 ਸਾਲ ਬਾਅਦ ਓਲੰਪਿਕ ਵਿੱਚ ਆਸਟਰੇਲੀਆ ਨੂੰ ਹਰਾ ਕੇ ਇਤਿਹਾਸ ਰਚਿਆ ਹੈ।

ਇਸ ਓਲੰਪਿਕ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਨੇ ਭਾਰਤੀ ਟੀਮ ਲਈ ਡਿਫੈਂਸ ਦੇ ਫਰਜ਼ ਨੂੰ ਬਾਖੂਬੀ ਨਿਭਾਉਂਦੇ ਹੋਏ ਲਗਾਤਾਰ ਪੈਨਲਟੀ ਕਾਰਨਰ ਅਤੇ ਪੈਨਲਟੀ ਸਟਰੋਕਾਂ ਤੋਂ ਗੋਲ ਕਰਕੇ ਟੀਮ ਨੂੰ ਜਿੱਤ ਵੱਲ ਲਿਜਾਇਆ। ਉਸ ਨੇ ਆਸਟ੍ਰੇਲੀਆਈ ਟੀਮ ਖਿਲਾਫ ਉਹੀ ਕਾਰਨਾਮਾ ਕੀਤਾ, ਜਿਸ ਨੇ ਪਿਛਲੇ ਕਈ ਸਾਲਾਂ ‘ਚ ਓਲੰਪਿਕ, ਵਿਸ਼ਵ ਕੱਪ ਅਤੇ ਰਾਸ਼ਟਰਮੰਡਲ ਖੇਡਾਂ ‘ਚ ਟੀਮ ਇੰਡੀਆ ਨੂੰ ਕਾਫੀ ਤਕਲੀਫ ਦਿੱਤੀ ਸੀ। ਆਖਿਰਕਾਰ 1972 ਤੋਂ ਬਾਅਦ ਪਹਿਲੀ ਵਾਰ ਟੀਮ ਇੰਡੀਆ ਨੇ ਓਲੰਪਿਕ ‘ਚ ਆਸਟ੍ਰੇਲੀਆ ਖਿਲਾਫ ਆਪਣੀਆਂ ਕਈ ਹਾਰਾਂ ਦਾ ਬਦਲਾ ਲੈ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...