June 10, 2026, 2:24 pm
----------- Advertisement -----------
HomeNewsLatest Newsਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਵਾਲੇ 348 ਘਰਾਂ ਦੇ ਚਲਾਨ

ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਵਾਲੇ 348 ਘਰਾਂ ਦੇ ਚਲਾਨ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਗਸਤ, 2024 (ਬਲਜੀਤ ਮਰਵਾਹਾ)- ਜ਼ਿਲ੍ਹੇ ’ਚ ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਦੀ ਆਪਣੀ ਜ਼ਿੰਮੇਂਵਾਰੀ ਤੋਂ ਟਾਲਾ ਵੱਟਣ ਵਾਲੇ ਵਸਨੀਕਾਂ ਖ਼ਿਲਾਫ਼ ਸਖ਼ਤ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਹੁਣ ਤੱਕ 348 ਘਰਾਂ ਦੇ ਚਲਾਨ ਕਰ ਚੁੱਕਾ ਹੈ, ਤਾਂ ਜੋ ਉਨ੍ਹਾਂ ਨੂੰ ਡੇਂਗੂ ਮੱਛਰ ਦਾ ਲਾਰਵਾ ਨਸ਼ਟ ਕਰਨ ਦੀ ਆਪਣੀ ਜ਼ਿੰਮੇਂਵਾਰੀ ਦਾ ਅਹਿਸਾਸ ਕਰਵਾਇਆ ਜਾ ਸਕੇ।

ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਜੋ ਕਿ ਘਰ-ਘਰ ਜਾ ਕੇ ਸਰਵੇਖਣ ਕਰ ਰਹੀਆ ਹਨ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਡੇਂਗੂ ਮੱਛਰ ਦਾ ਲਾਰਵਾ ਜੋ ਕਿ ਖ੍ਹੜੇ ਪਾਣੀ ’ਚ ਪੈਦਾ ਹੁੰਦਾ ਹੈ, ਪ੍ਰਤੀ ਲਾਪ੍ਰਵਾਹੀ ਦਿਖਾਏ ਜਾਣ ’ਤੇ ਉਨ੍ਹਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ, ਇਸ ਮੁਹਿੰਮ ਤਹਿਤ ਅੱਜ 25 ਚਲਾਨ ਕੀਤੇ ਗਏ।

ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਹੋਣ ਕਾਰਨ ਬਣਦੇ ਲਾਰਵੇ ਤੋਂ ਪੈਦਾ ਹੁੰਦਾ ਹੈ। ਇਸ ਲਈ ਕਿਧਰੇ ਵੀ ਲੰਬੇ ਸਮੇਂ ਤੱਕ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮੁਹਿੰਮ ਦਾ ਹਿੱਸਾ ਬਣਦਿਆਂ ਉਸ ਨੂੰ ਖਾਲੀ ਕਰ ਦਿੱਤਾ ਜਾਵੇ।

ਸਿਵਲ ਸਰਜਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਇਸ ਬਚਣ ਲਈ ਪੂਰੀਆ ਬਾਂਹਾਂ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖੂਨ ਦਾ ਟੈਸਟ ਕਰਵਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...