November 14, 2026, 9:56 pm
----------- Advertisement -----------
HomeNewsLatest Newsਭਾਰਤ-ਸ਼੍ਰੀਲੰਕਾ ਵਿਚਾਲੇ ਪਹਿਲਾ ਵਨਡੇ ਮੈਚ ਟਾਈ, ਭਾਰਤ 230 'ਤੇ ਆਲ ਆਊਟ

ਭਾਰਤ-ਸ਼੍ਰੀਲੰਕਾ ਵਿਚਾਲੇ ਪਹਿਲਾ ਵਨਡੇ ਮੈਚ ਟਾਈ, ਭਾਰਤ 230 ‘ਤੇ ਆਲ ਆਊਟ

Published on

----------- Advertisement -----------

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਟਾਈ ਹੋ ਗਿਆ ਹੈ। ਸ੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਕੇ 230 ਦੌੜਾਂ ਬਣਾਈਆਂ। ਜਵਾਬ ‘ਚ ਭਾਰਤੀ ਟੀਮ 47.5 ਓਵਰਾਂ ‘ਚ 230 ਦੌੜਾਂ ਹੀ ਬਣਾ ਸਕੀ।

ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਭਾਰਤ ਬਨਾਮ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਵਨ ਡੇ ਅੰਤਰਰਾਸ਼ਟਰੀ ਮੈਚ ਖੇਡਿਆ ਜਾ ਰਿਹਾ ਹੈ। ਭਾਰਤ ਖਿਲਾਫ ਪਹਿਲੇ ਵਨਡੇ ‘ਚ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ 50 ਓਵਰਾਂ ‘ਚ ਅੱਠ ਵਿਕਟਾਂ ਗੁਆ ਕੇ 230 ਦੌੜਾਂ ਬਣਾਈਆਂ। ਸ਼੍ਰੀਲੰਕਾ ਲਈ ਡੁਨਿਥ ਵੇਲਾਲੇਜ ਅਤੇ ਨਿਸਾਂਕਾ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਭਾਰਤ ਲਈ ਗਿੱਲ ਨੂੰ ਛੱਡ ਕੇ ਬਾਕੀ ਸਾਰੇ ਗੇਂਦਬਾਜ਼ਾਂ ਨੇ ਵਿਕਟਾਂ ਲਈਆਂ। ਇਕ ਸਮੇਂ ਸ਼੍ਰੀਲੰਕਾ ਦੀ ਟੀਮ 105 ਦੇ ਸਕੋਰ ‘ਤੇ 5 ਵਿਕਟਾਂ ਗੁਆ ਚੁੱਕੀ ਸੀ ਪਰ ਵੇਲਾਲਾਘੇ ਅਤੇ ਨਿਸਾਂਕਾ ਦੀ ਮਦਦ ਨਾਲ ਟੀਮ ਨੇ ਵਾਪਸੀ ਕੀਤੀ ਅਤੇ 200 ਦਾ ਸਕੋਰ ਪਾਰ ਕਰ ਲਿਆ। ਇਸ ਦੇ ਜਵਾਬ ਵਿੱਚ ਭਾਰਤ ਨੇ ਧਮਾਕੇਦਾਰ ਸ਼ੁਰੂਆਤ ਕੀਤੀ। ਰੋਹਿਤ ਨੇ ਆਪਣਾ ਅਰਧ ਸੈਂਕੜਾ 33 ਗੇਂਦਾਂ ਵਿੱਚ ਪੂਰਾ ਕੀਤਾ। ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ 35 ਗੇਂਦਾਂ ਵਿੱਚ 16 ਦੌੜਾਂ ਬਣਾ ਕੇ ਆਊਟ ਹੋ ਗਏ। ਕਪਤਾਨ ਰੋਹਿਤ ਸ਼ਰਮਾ ਨੇ 47 ਗੇਂਦਾਂ ਵਿੱਚ 58 ਦੌੜਾਂ ਬਣਾਈਆਂ। ਇਨ੍ਹਾਂ ਦੋਵੇਂ ਬੱਲੇਬਾਜ਼ਾਂ ਨੂੰ ਵੇਲਾਲਾਘੇ ਨੇ ਆਊਟ ਕੀਤਾ। ਵਾਸ਼ਿੰਗਟਨ ਸੁੰਦਰ ਸਿਰਫ਼ ਪੰਜ ਦੌੜਾਂ ਹੀ ਬਣਾ ਸਕਿਆ। ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਸੈੱਟ ਹੋਣ ਤੋਂ ਬਾਅਦ ਆਊਟ ਹੋ ਗਏ। ਕੋਹਲੀ ਨੇ 32 ਗੇਂਦਾਂ ਵਿੱਚ 24 ਅਤੇ ਸ਼੍ਰੇਅਸ ਨੇ 23 ਗੇਂਦਾਂ ਵਿੱਚ 57 ਦੌੜਾਂ ਦੀ ਸਾਂਝੇਦਾਰੀ ਕੀਤੀ। ਰਾਹੁਲ 31 ਦੌੜਾਂ ਬਣਾ ਕੇ ਆਊਟ ਹੋਏ ਅਤੇ ਅਕਸ਼ਰ 33 ਦੌੜਾਂ ਬਣਾ ਕੇ ਆਊਟ ਹੋਏ।

ਸ਼੍ਰੀਲੰਕਾ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹਾਲਾਂਕਿ ਇਹ ਫੈਸਲਾ ਸ਼੍ਰੀਲੰਕਾ ਲਈ ਕੁਝ ਖਾਸ ਸਾਬਤ ਨਹੀਂ ਹੋਇਆ ਅਤੇ ਤੀਜੇ ਓਵਰ ‘ਚ ਹੀ ਉਸ ਨੂੰ ਪਹਿਲਾ ਝਟਕਾ ਲੱਗਾ। ਮੁਹੰਮਦ ਸਿਰਾਜ ਨੇ ਆਪਣੇ ਦੂਜੇ ਓਵਰ ਵਿੱਚ ਭਾਰਤ ਨੂੰ ਪਹਿਲੀ ਸਫਲਤਾ ਦਿਵਾਈ। ਨਿਸਾਂਕਾ ਅਤੇ ਮੈਂਡਿਸ ਵਿਚਾਲੇ ਦੂਜੇ ਵਿਕਟ ਲਈ 39 ਦੌੜਾਂ ਦੀ ਸਾਂਝੇਦਾਰੀ ਹੋਈ। ਕੁਸਲ ਮੈਂਡਿਸ 31 ਗੇਂਦਾਂ ਵਿੱਚ 14 ਦੌੜਾਂ ਬਣਾ ਕੇ ਆਊਟ ਹੋ ਗਏ। ਸ਼ਿਵਮ ਨੇ ਉਸ ਨੂੰ ਆਊਟ ਕੀਤਾ। ਸਾਦਿਰਾ ਸਮਰਾਵਿਕਰਮਾ 18 ਗੇਂਦਾਂ ‘ਚ ਸਿਰਫ 8 ਦੌੜਾਂ ਹੀ ਬਣਾ ਸਕੀ। ਕਪਤਾਨ ਚਰਿਥ ਅਸਾਲੰਕਾ 21 ਗੇਂਦਾਂ ਵਿੱਚ ਸਿਰਫ਼ 14 ਦੌੜਾਂ ਹੀ ਬਣਾ ਸਕਿਆ। ਪਥੁਮ ਨਿਸਾਂਕਾ 75 ਗੇਂਦਾਂ ਵਿੱਚ 56 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਜੈਨੀਥ ਲਿਆਂਗੇ (20) ਨੂੰ ਅਕਸ਼ਰ ਨੇ ਆਊਟ ਕੀਤਾ। ਹਸਰੰਗਾ ਨੇ 35 ਗੇਂਦਾਂ ਵਿੱਚ 24 ਦੌੜਾਂ ਦਾ ਯੋਗਦਾਨ ਪਾਇਆ। ਡੁਨਿਥ ਵੇਲਾਲੇਜ ਨੇ 65 ਗੇਂਦਾਂ ਵਿੱਚ ਨਾਬਾਦ 67 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ ‘ਚ 7 ਚੌਕੇ ਅਤੇ 2 ਛੱਕੇ ਲਗਾਏ। ਭਾਰਤ ਨੇ ਇਸ ਤੋਂ ਪਹਿਲਾਂ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ‘ਚ ਕਲੀਨ ਸਵੀਪ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...