September 6, 2026, 7:40 am
----------- Advertisement -----------
HomeNewsBreaking Newsਅੰਮ੍ਰਿਤਸਰ: ਦਰਬਾਰ ਸਾਹਿਬ ਦੇ ਲੰਗਰ ਹਾਲ ਵਿਖੇ ਕੜਾਹੇ 'ਚ ਡਿੱਗਿਆ ਸੇਵਾਦਾਰ

ਅੰਮ੍ਰਿਤਸਰ: ਦਰਬਾਰ ਸਾਹਿਬ ਦੇ ਲੰਗਰ ਹਾਲ ਵਿਖੇ ਕੜਾਹੇ ‘ਚ ਡਿੱਗਿਆ ਸੇਵਾਦਾਰ

Published on

----------- Advertisement -----------

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ ਕੜਾਹੇ ‘ਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਹੋਰ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੇ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਸਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾਦਾਰ ਬਲਬੀਰ ਸਿੰਘ ਵਾਸੀ ਧਾਲੀਵਾਲ, ਗੁਰਦਾਸਪੁਰ, ਪਿਛਲੇ ਦਸ ਸਾਲਾਂ ਤੋਂ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਕਰੀਬ 12.30 ਵਜੇ ਆਲੂ ਉਬਾਲਣ ਦੀ ਸੇਵਾ ਚੱਲ ਰਹੀ ਸੀ। ਸੇਵਾਦਾਰਾਂ ਨੇ ਦੱਸਿਆ ਕਿ ਆਲੂ ਉਬਾਲਣ ਸਮੇਂ ਕੜਾਹੇ ‘ਤੇ ਝੱਗ ਆ ਜਾਂਦੀ ਹੈ, ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਸਿੱਧਾ ਕੜਾਹੇ ਵਿਚ ਜਾ ਡਿੱਗਿਆ।
ਉਸ ਨੂੰ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦਾ 70 ਫੀਸਦੀ ਸਰੀਰ ਸੜ ਚੁੱਕਾ ਹੈ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਵੱਲੋਂ ਜ਼ਖ਼ਮੀ ਸੇਵਾਦਾਰ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...