September 8, 2026, 1:16 pm
----------- Advertisement -----------
HomeNewsBreaking Newsਭਲਕੇ ਚੰਡੀਗੜ੍ਹ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ; ਸ਼ਹਿਰਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ

ਭਲਕੇ ਚੰਡੀਗੜ੍ਹ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ; ਸ਼ਹਿਰਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਆ ਰਹੇ ਹਨ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਚੰਡੀਗੜ੍ਹ ਪਹੁੰਚ ਗਈ ਹੈ। ਇਸੇ ਟੀਮ ਦੀ ਨਿਗਰਾਨੀ ਹੇਠ ਇਹ ਤਿਆਰੀਆਂ ਚੱਲ ਰਹੀਆਂ ਹਨ।
ਜਾਣਕਾਰੀ ਅਨੁਸਾਰ ਅਮਿਤ ਸ਼ਾਹ ਦੁਪਹਿਰ 12:30 ਤੋਂ 1:30 ਵਜੇ ਦਰਮਿਆਨ ਮਨੀਮਾਜਰਾ ਦੇ ਸ਼ਿਵਾਲਿਕ ਗਾਰਡਨ ਵਿੱਚ ਸ਼ਹਿਰ ਦੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਸ਼ਹਿਰ ਦੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਸਕੱਤਰੇਤ ਵਿਖੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇੱਥੇ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਜਨ ਸਭਾ ਲਈ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਸਨੂੰ ਵਾਟਰ ਪਰੂਫ ਬਣਾਇਆ ਜਾ ਰਿਹਾ ਹੈ। ਚੰਡੀਗੜ੍ਹ ਪੁਲੀਸ ਵੀ ਦੌਰੇ ਤੋਂ ਪਹਿਲਾਂ ਪੂਰੀ ਤਰ੍ਹਾਂ ਤਿਆਰ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਈ ਚੰਡੀਗੜ੍ਹ ਸਕੱਤਰੇਤ ਵਿਖੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ। ਮਨੀਮਾਜਰਾ ਵਿੱਚ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਉਹ ਸਕੱਤਰੇਤ ਪੁੱਜਣਗੇ। ਉੱਥੇ ਉਹ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ, ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਚੰਡੀਗੜ੍ਹ ਭਾਜਪਾ ਦੇ ਕੁਝ ਆਗੂਆਂ ਨਾਲ ਦੁਪਹਿਰ ਦਾ ਭੋਜਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...