October 17, 2026, 7:20 pm
----------- Advertisement -----------
HomeNewsBreaking Newsਆਉਣ ਵਾਲੇ ਦਿਨਾਂ 'ਚ ਫੇਰ ਬਦਲੇਗਾ ਪੰਜਾਬ ਦਾ ਮੌਸਮ, ਮੀਂਹ ਦੀ ਸੰਭਾਵਨਾ,...

ਆਉਣ ਵਾਲੇ ਦਿਨਾਂ ‘ਚ ਫੇਰ ਬਦਲੇਗਾ ਪੰਜਾਬ ਦਾ ਮੌਸਮ, ਮੀਂਹ ਦੀ ਸੰਭਾਵਨਾ, ਤਾਪਮਾਨ 40 ਡਿਗਰੀ ਤੱਕ ਪਹੁੰਚਿਆ

Published on

----------- Advertisement -----------
  • ਔਸਤ ਤਾਪਮਾਨ 4.8 ਡਿਗਰੀ ਦਾ ਵਾਧਾ

ਚੰਡੀਗੜ੍ਹ, 3 ਅਗਸਤ 2024 – ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ ‘ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। 7 ਅਗਸਤ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਅਗਲੇ ਚਾਰ ਦਿਨਾਂ ਲਈ ਮੌਸਮ ਦੇ ਬਾਰੇ ‘ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ, 7 ਅਗਸਤ ਨੂੰ ਮੀਂਹ ਪੈਣ ਦੀ ਮਜ਼ਬੂਤ ​​ਸੰਭਾਵਨਾ ਹੈ। ਅਨੁਮਾਨ ਹੈ ਕਿ 1 ਜੁਲਾਈ ਦੀ ਤਰ੍ਹਾਂ ਇਸ ਦਿਨ ਵੀ ਚੰਗੀ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਫਰੀਦਕੋਟ ਵਿੱਚ 4.5 ਮਿਲੀਮੀਟਰ, ਫਾਜ਼ਿਲਕਾ ਵਿੱਚ 2, ਗੁਰਦਾਸਪੁਰ ਵਿੱਚ 15 ਅਤੇ ਰੋਪੜ ਵਿੱਚ 3.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪੰਜਾਬ ਵਿੱਚ ਦੋ ਦਿਨਾਂ ਵਿੱਚ 62 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਆਈਐਮਡੀ ਦੇ ਅਨੁਸਾਰ, ਪੰਜਾਬ ਵਿੱਚ 1 ਅਤੇ 2 ਅਗਸਤ ਨੂੰ 24 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਆਮ ਤੌਰ ‘ਤੇ ਇਨ੍ਹਾਂ ਦੋ ਦਿਨਾਂ ਵਿੱਚ ਸਿਰਫ 14.8 ਮਿਲੀਮੀਟਰ ਮੀਂਹ ਪੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...